ਪੰਜਾਬ ਦੇ ਮੌਸਮ ''ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ ''ਚ Alert

Wednesday, Apr 08, 2026 - 06:28 PM (IST)

ਪੰਜਾਬ ਦੇ ਮੌਸਮ ''ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ ''ਚ Alert

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਆਇਆ ਹੈ। ਬਾਰਿਸ਼ ਕਾਰਨ ਇਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਸਰਦੀ ਦਾ ਅਹਿਸਾਸ ਹੋਇਆ ਹੈ। ਉਥੇ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 12 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ ਕੀਤਾ...

ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਅੱਜ ਪੰਜਾਬ ਦੇ ਕਈ ਹਿੱਸਿਆਂ 'ਚ ਮੌਸਮ ਦੇ ਮਿਜ਼ਾਜ ਵਿਗੜਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿਚ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਬਿਜਲੀ ਚਮਕਣ ਦੇ ਨਾਲ-ਨਾਲ ਗੜ੍ਹੇਮਾਰੀ ਅਤੇ 40-50 ਕਿਲੋਮੀਟਰ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ

ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ 
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਰਾਹਤ ਦੀ ਗੱਲ ਇਹ ਹੈ ਕਿ ਅੱਜ ਤੋਂ ਬਾਅਦ ਅਗਲੇ ਚਾਰ ਦਿਨਾਂ ਲਈ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। 9 ਅਪ੍ਰੈਲ ਤੋਂ 12 ਅਪ੍ਰੈਲ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ 'ਕੋਈ ਚਿਤਾਵਨੀ ਨਹੀਂ' ਜਾਰੀ ਕੀਤੀ ਗਈ ਹੈ, ਜਿਸ ਦਾ ਮਤਲਬ ਹੈ ਕਿ ਮੌਸਮ ਆਮ ਵਾਂਗ ਰਹੇਗਾ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਅਤੇ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨ।

ਇਹ ਵੀ ਪੜ੍ਹੋ: ਨਸ਼ੇ ਕਾਰਨ ਮਰੇ ਮਾਂ ਦੇ 5ਵੇਂ ਪੁੱਤ ਦਾ ਹੋਇਆ ਅੰਤਿਮ ਸੰਸਕਾਰ, ਵਿਲਕ-ਵਿਲਕ ਰੋਂਦੀ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News