ਪੰਜਾਬ ਦੀ ਸਿਆਸਤ ''ਚ ਵੱਡਾ ਫੇਰਬਦਲ ; ਕਾਂਗਰਸ ਨੂੰ ਮਿਲਿਆ ਨਵਾਂ ਇੰਚਾਰਜ
Friday, Feb 14, 2025 - 10:09 PM (IST)
![ਪੰਜਾਬ ਦੀ ਸਿਆਸਤ ''ਚ ਵੱਡਾ ਫੇਰਬਦਲ ; ਕਾਂਗਰਸ ਨੂੰ ਮਿਲਿਆ ਨਵਾਂ ਇੰਚਾਰਜ](https://static.jagbani.com/multimedia/2025_2image_22_08_096701670congress.jpg)
ਚੰਡੀਗੜ੍ਹ- ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਕਾਂਗਰਸ ਨੂੰ ਨਵਾਂ ਇੰਚਾਰਜ ਮਿਲ ਗਿਆ ਹੈ। ਹਾਈਕਮਾਨ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਿਆ ਹੈ ਕਿ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਹੋਣਗੇ।
ਜ਼ਿਕਰਯੋਗ ਹੈ ਕਿ ਉਨ੍ਹਾਂ ਤੋਂ ਪਹਿਲਾਂ ਦੇਵੇਂਦਰ ਯਾਦਵ ਨੇ ਪੰਜਾਬ ਕਾਂਗਰਸ ਇੰਚਾਰਜ ਦਾ ਅਹੁਦਾ ਸੰਭਾਲਿਆ ਹੋਇਆ ਸੀ, ਤੇ ਹੁਣ ਕਾਂਗਰਸ ਹਾਈਕਮਾਨ ਨੇ ਭੂਪੇਸ਼ ਬਘੇਲ ਨੂੰ ਪੰਜਾਬ ਦੇ ਇਸ ਅਹਿਮ ਅਹੁਦੇ ਲਈ ਚੁਣਿਆ ਹੈ।
ਇਹ ਵੀ ਪੜ੍ਹੋ- ਖ਼ਤਮ ਹੋ ਗਈ ਕਿਸਾਨਾਂ ਤੇ ਕੇਂਦਰ ਦੀ ਮੀਟਿੰਗ, ਜਾਣੋ ਕੀ ਰਿਹਾ ਨਤੀਜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e