ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ, ਅਗਲੇ ਹਫ਼ਤੇ ਤੋਂ...
Friday, Oct 24, 2025 - 06:27 PM (IST)
ਜਲੰਧਰ- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਪਰ ਇਸ ਦਾ ਪ੍ਰਭਾਵ ਸਿਰਫ਼ ਉੱਤਰੀ ਖੇਤਰਾਂ ਤੱਕ ਹੀ ਸੀਮਤ ਰਹੇਗਾ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਪੰਜਾਬ ਵਿੱਚ ਠੰਢੀਆਂ ਹਵਾਵਾਂ ਦਾ ਪ੍ਰਭਾਵ ਹੌਲੀ-ਹੌਲੀ ਵਧੇਗਾ। ਇਸ ਦੇ ਨਾਲ ਸਿਹਤ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ-ਜੀਜੇ-ਸਾਲੀ ਵਿਚ ਬਣ ਗਿਆ ਨਜਾਇਜ਼ ਰਿਸ਼ਤਾ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਰਾਜ ਦੇ ਕਈ ਖੇਤਰਾਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਹਾਲਾਂਕਿ ਇਸ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਮੌਸਮ 'ਚ ਬਦਲਾਅ ਆ ਸਕਦਾ ਹੈ।
ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
