ਪੰਜਾਬ ਦੇ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੱਛਮੀ ਗੜਬੜੀ ਸਰਗਰਮ, ਵਿਭਾਗ ਨੇ ਮੀਂਹ ਦੇ ਦਿੱਤੇ ਸੰਕੇਤ
Friday, Nov 28, 2025 - 11:15 AM (IST)
ਜਲੰਧਰ/ਚੰਡੀਗੜ੍ਹ- ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਸਵੇਰ-ਸ਼ਾਮ ਨੂੰ ਲੋਕ ਮੋਟੇ ਕੱਪੜੇ ਪਾਉਣ ਲਈ ਮਜ਼ਬੂਰ ਹੋ ਗਏ ਹਨ। ਦਰਅਸਲ, ਪੰਜਾਬ ਵਿਚ ਇੰਨੀ ਠੰਡ ਦਾ ਕਾਰਨ ਪਹਾੜਾਂ ਵਿਚ ਹੋ ਰਹੀ ਬਰਫ਼ਬਾਰੀ ਹੈ।
ਇਹ ਵੀ ਪੜ੍ਹੋ- ਬਟਾਲਾ 'ਚ ਹੋਏ ਐਨਕਾਊਂਟਰ ਮਗਰੋਂ DIG ਦਾ ਵੱਡਾ ਬਿਆਨ
ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਪਟਿਆਲਾ 'ਚ ਰਾਤ ਨੂੰ ਬੇਹੱਦ ਠੰਡ ਮਹਿਸੂਸ ਕੀਤੀ ਗਈ ਅਤੇ ਨਾਲ ਹੀ ਠੰਡੀਆਂ ਹਵਾਵਾਂ ਦਾ ਵੀ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਸੰਬਰ ਤੋਂ ਸਰਗਰਮ ਹੋ ਰਹੀ ਹੈ। ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ- ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਨੂੰ ਜਾਰੀ ਹੋਏ ਨਵੇਂ ਹੁਕਮ
ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ। ਉੱਥੇ ਹੀ ਸੂਬੇ ਵਿੱਚ ਹਰ ਰੋਜ਼ ਤਾਪਮਾਨ ਵਿੱਚ 1-2 ਡਿਗਰੀ ਦੀ ਗਿਰਾਵਟ ਜਾਰੀ ਰਹਿ ਸਕਦੀ ਹੈ। ਜੇਕਰ ਇਸ ਦੌਰਾਨ ਚੰਗੀ ਬਰਫਬਾਰੀ ਹੁੰਦੀ ਹੈ ਤਾਂ ਪੰਜਾਬ ਦਾ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਹਵਾਵਾਂ ਹਨ ਅਤੇ ਮੀਂਹ ਦੀ ਸੰਭਾਵਨਾ ਵੀ ਬਣੇਗੀ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
