ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, 10 ਜ਼ਿਲ੍ਹਿਆਂ 'ਚ ਅਲਰਟ, ਹੋ ਗਈ ਭਵਿੱਖਬਾਣੀ
Friday, Mar 14, 2025 - 10:46 AM (IST)

ਜਲੰਧਰ- ਪੰਜਾਬ ਦੇ ਮੌਸਮ 'ਚ ਆ ਰਹੀ ਤਬਦੀਲੀ ਕਾਰਨ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਪੰਜਾਬ ਦੇ 10 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ 'ਚ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੀ ਵੀ ਸੰਭਾਵਨਾ ਹੈ ਅਤੇ ਅੱਜ ਹੋਲੀ 'ਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਵਿਭਾਗ ਨੇ ਆਉਣ ਵਾਲੇ ਕੁਝ ਦਿਨ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਮੁਤਾਬਕ ਕਈ ਜ਼ਿਲ੍ਹਿਆਂ ਵਿਚ ਹਨ੍ਹੇਰੀ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਇਹ ਅਲਰਟ 14 ਮਾਰਚ ਤੋਂ 16 ਮਾਰਚ ਤੱਕ ਸਰਗਰਮ ਰਹਿਣ ਦੀ ਉਮੀਦ ਹੈ। ਇੱਥੇ ਦੱਸ ਦੇਈਏ ਕਿ 9 ਮਾਰਚ ਤੋਂ ਸਰਗਰਮ ਹੋਈ ਨਵੀਂ ਪੱਛਮੀ ਗੜਬੜੀ ਦਾ ਪ੍ਰਭਾਵ ਸਭ ਤੋਂ ਪਹਿਲਾਂ ਪਹਾੜੀ ਇਲਾਕਿਆਂ ਵਿੱਚ ਦੇਖਿਆ ਗਿਆ ਪਰ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਪੀਲਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8