ਪੰਜਾਬ ''ਚ ਦੀਵਾਲੀ ਨੂੰ ਲੈ ਕੇ ਮੌਸਮ ''ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI

Thursday, Oct 31, 2024 - 01:01 PM (IST)

ਚੰਡੀਗੜ੍ਹ- ਗਰਮੀ ਦੇ ਮੌਸਮ ਦੀ ਕਹਿਰ ਤੋਂ ਬਾਅਦ ਅਕਤੂਬਰ ਮਹੀਨੇ ਵੀ ਮੌਸਮ 'ਚ ਕੋਈ ਖ਼ਾਸ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ 'ਚ ਦੀਵਾਲੀ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ। ਕੁਝ 31 ਅਕਤੂਬਰ ਨੂੰ ਦੀਵਾਲੀ ਮਨਾ ਰਹੇ ਹਨ ਅਤੇ ਕੁਝ 1 ਨਵੰਬਰ ਨੂੰ। ਅਜਿਹੇ 'ਚ ਬੁੱਧਵਾਰ ਰਾਤ ਤੋਂ ਹੀ ਪਟਾਕਿਆਂ ਦੀ ਵਰਤੋਂ ਵਧਣੀ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ ਵਾਤਾਵਰਨ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਨਾਲ ਲੋਕਾਂ ਨੂੰ ਸਾਹ ਲੈਣ 'ਚ ਕਾਫ਼ੀ ਦਿੱਕਤ ਹੋਈ ਅਤੇ ਨਾਲ ਹੀ ਤਾਪਮਾਨ ਦਾ ਪੱਧਰ ਵੀ ਵਧਦਾ ਨਜ਼ਰ ਆਇਆ।

ਇਹ ਵੀ ਪੜ੍ਹੋ- ਸਾਈਬਰ ਕ੍ਰਾਇਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ

ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ਮਾਹਿਰਾਂ ਅਨੁਸਾਰ, ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਲਿਆਉਣ ਵਾਲੇ ਪੱਛਮੀ ਗੜਬੜੀ ਦੀ ਘਾਟ ਇਸ ਅਕਤੂਬਰ ਦੀ ਗਰਮੀ ਦਾ ਮੁੱਖ ਕਾਰਨ ਹੈ। ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ, ਜੋ ਕਿ ਆਮ ਨਾਲੋਂ ਕਰੀਬ 5 ਡਿਗਰੀ ਵੱਧ ਹੈ।

ਇਹ ਵੀ ਪੜ੍ਹੋ-  ਦੋ-ਪਹੀਆ ਵਾਹਨਾਂ 'ਤੇ ਟ੍ਰੈਫ਼ਿਕ ਪੁਲਸ ਦੀ ਵੱਡੀ ਕਾਰਵਾਈ, ਮੰਗਵਾ ਲਿਆ ਬੁਲਡੋਜ਼ਰ

ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਲ੍ਹਿਆਂ ਦਾ ਜਾਣੋ AQI

ਚੰਡੀਗੜ੍ਹ ਸਮੇਤ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਰਾਤ 9 ਤੋਂ 12 ਵਜੇ ਤੱਕ ਪ੍ਰਦੂਸ਼ਣ 300 ਦੇ ਪਾਰ ਪਹੁੰਚ ਗਿਆ। ਹਾਲਾਂਕਿ, ਔਸਤ ਹਵਾ ਗੁਣਵੱਤਾ ਸੂਚਕਾਂਕ 200 ਤੋਂ ਘੱਟ ਸੀ। ਚੰਡੀਗੜ੍ਹ ਦੇ ਸੈਕਟਰ 53 ਵਿੱਚ ਰਾਤ 9 ਵਜੇ AQI 349 ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਵਿੱਚ ਰਾਤ 11 ਵਜੇ AQI 344, ਜਲੰਧਰ ਵਿੱਚ 11 ਵਜੇ AQI 329, ਮੰਡੀ ਗੋਬਿੰਦਗੜ੍ਹ ਵਿੱਚ 11 ਵਜੇ AQI 336 ਅਤੇ ਪਟਿਆਲਾ ਵਿੱਚ ਰਾਤ 10 ਵਜੇ AQI 350 ਦਰਜ ਕੀਤਾ ਗਿਆ। ਇਸ ਨਾਲ ਪਟਿਆਲਾ ਦਾ ਔਸਤ AQI 210 ਦਰਜ ਕੀਤਾ ਗਿਆ। ਪੰਜਾਬ 'ਚ ਕੱਲ੍ਹ, ਸ਼ੁੱਕਰਵਾਰ, 1 ਨਵੰਬਰ, 2024 ਨੂੰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 23.16 ਡਿਗਰੀ ਸੈਲਸੀਅਸ ਅਤੇ 37.04 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਨਮੀ ਦਾ ਪੱਧਰ 16% ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News