''ਮਨਰੇਗਾ ਬਚਾਓ ਸੰਗਰਾਮ'' ਰੈਲੀ ''ਚ ਪੁੱਜੇ ਕਾਂਗਰਸ ਦੇ ਵੱਡੇ ਆਗੂ
Monday, Jan 12, 2026 - 02:03 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਦਾਣਾ ਮੰਡੀ ਵਿਖੇ 'ਮਨਰੇਗਾ ਬਚਾਓ ਸੰਗਰਾਮ' ਰੈਲੀ ਸ਼ੁਰੂ ਹੋ ਗਈ ਹੈ। ਇਸ ਮੌਕੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ, ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਵੀ ਆਗੂ ਵੱਡੀ ਗਿਣਤੀ 'ਚ ਪਹੁੰਚ ਗਏ ਹਨ।
ਇਸ ਮੌਕੇ ਵਿਰੋਧੀ ਧਿਰ 'ਤੇ ਵਰ੍ਹਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਦੀ ਪਾਰਟੀ ਹੈ। ਇਨ੍ਹਾਂ ਨੇ ਜੋ ਵਾਅਦੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਸੀ, ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਹੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
