ਲੁਧਿਆਣਾ ASI ਕਤਲਕਾਂਡ ''ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ ਭੁੱਲਰ...
Thursday, Jul 23, 2026 - 04:58 PM (IST)
ਲੁਧਿਆਣਾ (ਵੈੱਬ ਡੈਸਕ, ਹਿਤੇਸ਼) : ਲੁਧਿਆਣਾ ਦੀ ਜਗਰਾਓਂ ਨਵੀਂ ਅਨਾਜ ਮੰਡੀ 'ਚ ਸਾਲ 2021 ਦੌਰਾਨ ਏ. ਐੱਸ. ਆਈ. ਕਤਲਕਾਂਡ 'ਚ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਉਂਦਿਆਂ 8 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਧੀਕ ਸੈਸ਼ਨ ਜੱਜ ਸਾਰੂ ਮਹਿਤਾ ਕੌਸ਼ਿਕ ਦੀ ਅਦਾਲਤ ਨੇ ਇਸ ਕਤਲਕਾਂਡ ਦੇ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਬੱਬੀ ਅਤੇ ਦਰਸ਼ਨ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਬਾਕੀ 6 ਮੁਲਜ਼ਮਾਂ ਨੂੰ ਵੱਖ-ਵੱਖ ਮਿਆਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਸਬੂਤਾਂ ਦੀ ਘਾਟ ਕਾਰਨ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਹਾਂ ਸ਼ਹੀਦ ਏ. ਐੱਸ. ਆਈਜ਼ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਹੁਕਮ ਦਿੱਤਾ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦਾ ਸਾਥੀ ਜੱਸੀ ਖਰੜ ਸਾਲ 2021 'ਚ ਪੁਲਸ ਐਨਕਾਊਂਟਰ ਦੌਰਾਨ ਮਾਰੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
ਕੀ ਹੈ ਪੂਰਾ ਮਾਮਲਾ?
15 ਮਈ, 2021 ਨੂੰ ਜਗਰਾਓਂ ਦੀ ਨਵੀਂ ਅਨਾਜ ਮੰਡੀ 'ਚ ਸ਼ੱਕੀ ਵਾਹਨਾਂ ਦੀ ਜਾਂਚ ਦੌਰਾਨ ਏ. ਐੱਸ. ਆਈ. ਭਗਵਾਨ ਸਿੰਘ ਨੇ ਗੈਂਗਸਟਰ ਜੈਪਾਲ ਭੁੱਲਰ ਨੂੰ ਪਛਾਣ ਲਿਆ ਸੀ। ਇਸ ਤੋਂ ਬਾਅਦ ਦੋਸ਼ੀਆਂ ਨੇ ਪੁਲਸ ਟੀਮ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਇਸ ਹਮਲੇ ਦੌਰਾਨ ਏ. ਐੱਸ. ਆਈ. ਭਗਵਾਨ ਸਿੰਘ ਅਤੇ ਏ. ਐੱਸ. ਆਈ. ਦਲਵਿੰਦਰਜੀਤ ਸਿੰਘ ਦੀ ਮੌਤ ਹੋ ਗਈ ਸੀ, ਜਦੋਂ ਕਿ ਦੋਸ਼ੀ ਪੁਲਸ ਦਾ ਸਰਵਿਸ ਹਥਿਆਰ ਅਤੇ ਮੋਬਾਇਲ ਫੋਨ ਲੈ ਕੇ ਫ਼ਰਾਰ ਹੋ ਗਏ ਸਨ। ਜਾਂਚ ਦੌਰਾਨ ਪੁਲਸ ਨੇ ਵੱਖ-ਵੱਖ ਸੂਬਿਆਂ ਤੋਂ ਹਥਿਆਰ, ਗੋਲਾ-ਬਾਰੂਦ, ਫਰਜ਼ੀ ਦਸਤਾਵੇਜ਼ ਅਤੇ ਹੋਰ ਸਬੂਤ ਹਾਸਲ ਕੀਤੇ ਸਨ। ਬਾਅਦ 'ਚ ਜੈਪਾਲ ਭੁੱਲਰ ਅਤੇ ਉਸ ਦਾ ਸਾਥੀ ਪੁਲਸ ਮੁਕਾਬਲੇ ਦੌਰਾਨ ਢੇਰ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
