ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ ਸਾਵਧਾਨ
Monday, Jun 30, 2025 - 10:30 AM (IST)

ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿਵਾਈ ਹੈ, ਉੱਥੇ ਹੀ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਅੱਜ ਲਈ ਭਾਰੀ ਤੋਂ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅੱਜ ਸੰਗਰੂਰ, ਰੂਪਨਗਰ ਅਤੇ ਪਟਿਆਲਾ 'ਚ ਭਾਰੀ ਤੋਂ ਭਾਰੀ ਮੀਂਹ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਤਰਨਤਾਰਨ ਅਤੇ ਮੋਗਾ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ 1 ਅਤੇ 2 ਜੁਲਾਈ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦਾ ਅਲਰਟ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ Action (ਵੀਡੀਓ)
ਨੀਵੇਂ ਇਲਾਕਿਆਂ 'ਚ ਹੜ੍ਹਾਂ ਦਾ ਖ਼ਤਰਾ
ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਪੰਜਾਬ ਦੇ ਡੈਮਾਂ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਅਤੇ ਹੜ੍ਹਾਂ ਦੇ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order, ਖ਼ਬਰ ਨੂੰ ਧਿਆਨ ਨਾਲ ਪੜ੍ਹ ਲੈਣ ਮਾਪੇ
ਇਸ ਲਈ ਪੰਜਾਬ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮੌਸਮ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਚਿਤਾਵਨੀਆਂ ਦਾ ਧਿਆਨ ਨਾਲ ਪਾਲਣ ਕਰਨ ਅਤੇ ਨੀਵੇਂ ਇਲਾਕਿਆਂ ਦੇ ਲੋਕ ਖ਼ਾਸ ਤੌਰ 'ਤੇ ਸਾਵਧਾਨ ਰਹਿਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8