ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਪਹਿਲੀ ਵਾਰ Ground Frost ਦੀ ਚਿਤਾਵਨੀ, ਹਾਲਾਤ ਬਣੇ ਗੰਭੀਰ

Saturday, Jan 13, 2024 - 10:23 AM (IST)

ਜਲੰਧਰ (ਪੁਨੀਤ) : ਪਹਾੜਾਂ 'ਚ ਬਰਫ਼ਬਾਰੀ ਨਾਲ ਸਮੁੱਚਾ ਉੱਤਰ ਭਾਰਤ ਸੀਤ ਲਹਿਰ ਦੀ ਲਪੇਟ 'ਚ ਆ ਚੁੱਕਾ ਹੈ। ਦੂਜੇ ਪਾਸੇ ਪੰਜਾਬ ਤੇ ਹਰਿਆਣਾ 'ਚ ਗਰਾਊਂਡ ਫ੍ਰਾਸਟ (ਜ਼ਮੀਨ ’ਤੇ ਠੰਡ ਪੈਣ ਨਾਲ ਪਾਣੀ ਨੂੰ ਜਮਾ ਦੇਣ) ਦੀ ਸੰਭਾਵਨਾ ਜਾਰੀ ਕਰਦੇ ਹੋਏ ਰੈੱਡ ਅਲਰਟ ਦਾ ਐਲਾਨ ਕੀਤਾ ਗਿਆ ਹੈ। ਸਰਦੀ ਦੇ ਇਸ ਸੀਜ਼ਨ 'ਚ ਪਹਿਲੀ ਵਾਰ ਗਰਾਊਂਡ ਫ੍ਰਾਸਟ ਦੀ ਚਿਤਾਵਨੀ ਜਾਰੀ ਹੋਈ ਹੈ। ਗਰਾਊਂਡ ਫ੍ਰਾਸਟ ਦਾ ਮਤਲਬ ਚੀਜ਼ਾਂ ਅਤੇ ਦਰੱਖ਼ਤਾਂ ’ਤੇ ਪਾਣੀ ਜਮਾ ਕੇ ਬਰਫ਼ ਬਣਾ ਦੇਣ ਨਾਲ ਸਬੰਧਿਤ ਹੈ। ਪੰਜਾਬ ਦੇ ਵਧੇਰੇ ਹਿੱਸਿਆਂ ’ਚ ਘੱਟ ਤੋਂ ਘੱਟ ਤਾਪਮਾਨ 'ਚ 3-4 ਡਿਗਰੀ ਦੀ ਗਿਰਾਵਟ ਹੋਣ ਨਾਲ ਹੱਡ ਜਮਾ ਦੇਣ ਵਾਲੀ ਠੰਡ ਪੈਣ ਲੱਗੀ ਹੈ। ਅਗਲੇ ਕੁੱਝ ਦਿਨਾਂ ਲਈ ਸੰਘਣੇ ਤੋਂ ਸੰਘਣਾ ਕੋਹਰਾ ਪੈਣ ਦੀ ਸਥਿਤੀ ਬਣੀ ਹੋਈ ਹੈ, ਜਿਸ ਨਾਲ ਜਨ-ਜੀਵਨ ਬੁਰੀ ਤਰ੍ਹਾਂ ਨਾਲ ਅਸਤ-ਵਿਅਸਤ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

ਹਫ਼ਤੇ ਦੀ ਸ਼ੁਰੂਆਤ 'ਚ ਹਵਾਵਾਂ ਦਾ ਰੁਖ਼ ਬਦਲਣ ਨਾਲ ਪੰਜਾਬ ਦਾ ਮੌਸਮ ਖੁਸ਼ਕ ਹੋਣ ਨਾਲ ਆਮ ਵਾਂਗ ਹੋਣਾ ਸ਼ੁਰੂ ਹੋਇਆ ਸੀ। ਇਸ ਕਾਰਨ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਗਰੀਨ ਜ਼ੋਨ ਐਲਾਨਿਆ ਗਿਆ ਸੀ। ਕੁਫਰੀ ਸਮੇਤ ਕਈ ਇਲਾਕਿਆਂ 'ਚ ਬੀਤੇ ਦਿਨੀਂ ਹੋਈ ਬਰਫ਼ਬਾਰੀ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ’ਤੇ ਪਿਆ ਹੈ। ਇਸ ਕਾਰਨ ਪੰਜਾਬ 'ਚ ਫਿਰ ਤੋਂ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਰੈੱਡ ਅਲਰਟ ਦੇ ਵਿਚਕਾਰ ਅੰਮ੍ਰਿਤਸਰ ਅਤੇ ਬਠਿੰਡਾ 'ਚ ਘੱਟ ਤੋਂ ਘੱਟ ਤਾਪਮਾਨ 2 ਡਿਗਰੀ ਤੋਂ ਹੇਠਾਂ ਆ ਚੁੱਕਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਵੀ 10 ਡਿਗਰੀ ਤੋਂ ਹੇਠਾਂ ਦਰਜ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ, 2 ਦਿਨ ਸਫ਼ਰ ਕਰਨ ਤੋਂ ਕਰੋ ਪਰਹੇਜ਼ (ਵੀਡੀਓ)

ਪਿਛਲੇ ਦਿਨੀਂ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਦੇ ਨੇੜੇ ਪਹੁੰਚ ਚੁੱਕਾ ਸੀ, ਜਦੋਂ ਕਿ ਹੁਣ ਵੱਧ ਤੋਂ ਵੱਧ ਤਾਪਮਾਨ ਦਾ 10 ਡਿਗਰੀ ਤੋਂ ਹੇਠਾਂ ਆ ਜਾਣਾ ਠੰਡ ਦੇ ਕਹਿਰ ਨੂੰ ਬਿਆਨ ਕਰ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ 'ਚ ਠੰਡ ਦਾ ਭਾਰੀ ਕਹਿਰ ਵਰ੍ਹਨ ਵੱਲ ਇਸ਼ਾਰਾ ਕੀਤਾ ਗਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ. ਐੱਮ. ਡੀ.) ਨੇ ਆਪਣੇ ਨਵੇਂ ਬੁਲੇਟਿਨ 'ਚ ਕਿਹਾ ਕਿ ਪੰਜਾਬ ਦੀਆਂ ਵਧੇਰੇ ਥਾਵਾਂ ’ਤੇ ਸੀਤ ਲਹਿਰ ਨੂੰ ਲੈ ਕੇ ਗੰਭੀਰ ਸਥਿਤੀ ਬਣੀ ਹੋਈ ਹੈ। ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਦੀਆਂ ਵਧੇਰੇ ਥਾਵਾਂ ’ਤੇ ਸੰਘਣੇ ਤੋਂ ਬਹੁਤ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ।
ਜ਼ਮੀਨ ਦਾ ਤਾਪਮਾਨ ਜ਼ੀਰੋ ਡਿਗਰੀ ਤੱਕ ਪੁੱਜਾ
ਦਰੱਖਤਾਂ ਤੋਂ ਇਲਾਵਾ ਜ਼ਮੀਨ ਦੀ ਸਤ੍ਹਾ ਦਾ ਤਾਪਮਾਨ ਜ਼ੀਰੋ ਡਿਗਰੀ ਤੱਕ ਪਹੁੰਚ ਜਾਣ ਕਾਰਨ ਗਰਾਊਂਡ ਫ੍ਰਾਸਟ ਦਾ ਕਹਿਰ ਦੇਖਣ ਨੂੰ ਮਿਲਦਾ ਹੈ। ਗਰਾਊਂਡ ਫ੍ਰਾਸਟ ਉਸ ਸਥਿਤੀ 'ਚ ਹੁੰਦਾ ਹੈ, ਜਦੋਂ ਜ਼ਮੀਨ ’ਤੇ ਮਿੱਟੀ ਦੀ ਉੱਪਰਲੀ ਪਰਤ ਦਾ ਤਾਪਮਾਨ ਪਾਣੀ ਅਤੇ ਬਰਫ਼ ਬਣਾਉਣ ਦੀ ਪ੍ਰਕਿਰਿਆ ਦੇ ਵਿਚਕਾਰ ਰਹਿੰਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਇਕ ਟਰਫ ਰੇਖਾ ਦੱਖਣੀ ਤੋਂ ਉੱਤਰੀ ਤੱਟ ਤਕ ਫੈਲੀ ਹੋਈ ਹੈ। ਦੂਜੇ ਪਾਸੇ ਦੱਖਣੀ-ਪੂਰਬੀ ਅਰਬ ਸਾਗਰ ਦੇ ਇਕ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ, ਜਿਸ ਕਾਰਨ ਮੌਸਮੀ ਗਤੀਵਿਧੀਆਂ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News