ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਹੁਕਮ
Monday, Jul 08, 2024 - 01:09 PM (IST)
ਜਲੰਧਰ/ਚੰਡੀਗੜ੍ਹ (ਬਿਊਰੋ,ਰਮਨਜੀਤ)- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।
ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
ਜ਼ਿਕਰਯੋਗ ਹੈ ਰਿ ਬਸਤੀ ਬਾਵਾ ਖੇਲ ਵਿਚ 2012 ਨੂੰ ਬਸਤੀ ਮਿੱਠੂ ਦੇ ਰਹਿਣ ਵਾਲੇ ਦਲਜੀਤ ਭਾਨਾ ਨੇ ਪ੍ਰਿੰਸ ਅਤੇ ਸਿਮਰਨ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਪ੍ਰਿੰਸ ਅਤੇ ਸਿਮਰਨ ਦੇ ਕੇਸ ਵਿਚ ਉਹ ਜੇਲ੍ਹ ਦੇ ਅੰਦਰ ਉਮਰਕੈਦ ਦੀ ਸਜ਼ਾ ਕੱਟ ਰਿਹਾ ਹੈ।
ਪੈਰੋਲ ਰੱਦ ਕਰਨ ਦੀ ਕੀਤੀ ਗਈ ਸੀ ਮੰਗ
ਭਾਜਪਾ ਦੀ ਸ਼ਿਕਾਇਤ ਅਨੁਸਾਰ ਕਈ ਕਤਲ ਕੇਸਾਂ ਵਿੱਚ ਸ਼ਾਮਲ ਦਲਜੀਤ ਸਿੰਘ ਭਾਨਾ ਪੁਲਸ ਸੁਰੱਖਿਆ ਨਾਲ ਇਲਾਕੇ ਵਿੱਚ ਸ਼ਰੇਆਮ ਘੁੰਮ ਰਿਹਾ ਹੈ, ਜਿਸ ਕਾਰਨ ਵੋਟਰਾਂ 'ਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਦੀ ਦਲੀਲ ਹੈ ਕਿ ਇਹ ਕਾਰਵਾਈ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਜਪਾ ਨੇ ਚਿੰਤਾ ਜ਼ਾਹਰ ਕੀਤੀ ਕਿ ਭਾਨਾ ਦੀ ਰਿਹਾਈ ਨਾਲ ਪੋਲਿੰਗ ਵਾਲੇ ਦਿਨ ਬੂਥ ਕੈਪਚਰਿੰਗ ਹੋ ਸਕਦੀ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਸੀ ਕਿ ਭਾਨਾ ਦੀ ਪੈਰੋਲ ਰੱਦ ਕਰਕੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਹੱਥਾਂ 'ਚ ਗੰਡਾਸੇ ਤੇ ਬੰਦੂਕਾਂ ਫੜ ਖ਼ੂਨ ਦੇ ਪਿਆਸੇ ਹੋਏ ਦੋ ਪਰਿਵਾਰ, ਚੱਲੀਆਂ ਗੋਲ਼ੀਆਂ, ਵੀਡੀਓ ਹੋਈ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।