ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਵਿਸਾਖੀ ਨੂੰ ਲੈ ਕੇ ਲਿਆ ਗਿਆ ਅਹਿਮ ਫੈਸਲਾ

Friday, Apr 03, 2020 - 04:41 PM (IST)

ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਵਿਸਾਖੀ ਨੂੰ ਲੈ ਕੇ ਲਿਆ ਗਿਆ ਅਹਿਮ ਫੈਸਲਾ

ਤਲਵੰਡੀ ਸਾਬੋ (ਮੁਨੀਸ਼) : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ ਗਿਆ ਹੈ। ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ 'ਚ ਵਿਸਾਖੀ ਮੌਕੇ ਗੁਰਦੁਆਰਾ ਸਾਹਿਬਾਨਾਂ 'ਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ 'ਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਅਫਗਾਨਿਸਤਾਨ 'ਚ ਦਹਿਸ਼ਤਗਰਦਾਂ ਵਲੋਂ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ਦੇ ਕੀਤੇ ਕਤਲੇਆਮ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ। ਸੰਸਾਰ ਭਰ ਦੀਆਂ ਸਿੱਖ ਸੰਸਥਾਵਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਅਫਗਾਨਿਸਤਾਨ 'ਚ ਰਹਿ ਰਹੇ ਸਿੱਖ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਕੀਤਾ ਜਾਵੇ।

ਇਹ ਵੀ ਪੜ੍ਹੋ ► ਪੰਜਾਬ ’ਚ ਵੱਧ ਰਿਹਾ ਕੋਰੋਨਾ ਦਾ ਕਹਿਰ, ਲੁਧਿਆਣਾ ਦਾ ਇਕ ਹੋਰ ਮਰੀਜ਼ ਪਾਜ਼ੇਟਿਵ

ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਦੌਰਾਨ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ 'ਤੇ ਵੀ ਦੁੱਖ ਪ੍ਰਗਟ ਕੀਤਾ ਗਿਆ। ਸਿੰਘ ਸਾਹਿਬਾਨਾਂ ਵਲੋਂ ਦੁੱਖ ਪ੍ਰਗਟ ਕਰਦੇ ਹੋਏ ਭਾਈ ਨਿਰਮਲ ਸਿੰਘ ਖਾਲਸਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪਾਲਣਾ ਕਰਨ ਲਈ ਵੀ ਕਿਹਾ। ਦੱਸ ਦਈਏ ਕਿ ਖਾਲਸਾ ਸਾਜਣਾ ਦਿਵਸ (ਵਿਸਾਖੀ) ਜਿਹੜਾ ਖਾਲਸੇ ਦਾ ਕੌਮੀ ਪੁਰਬ ਹੈ ਅਤੇ ਦੁਨੀਆ ਭਰ 'ਚ ਸਿੱਖ ਸੰਗਤਾਂ ਵਲੋਂ ਸ਼ਰਧਾ ਅਤੇ ਉਤਸਾਹ ਨਾਲ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ। ਇਸ ਵਾਰ ਨੂੰ ਪਹਿਲਾਂ ਦੀ ਤਰ੍ਹਾਂ ਹੀ ਸੰਸਾਰ ਭਰ 'ਚ ਇਸ ਦਿਹਾੜੇ ਨੂੰ ਮਨਾਉਣ ਲਈ ਉਤਸਾਹ ਸੀ ਪਰ ਅਚਾਨਕ ਸਮੁੱਚਾ ਵਿਸ਼ਵ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕਾ ਹੈ। ਸਿਹਤ ਸੰਸਥਾਵਾਂ ਅਨੁਸਾਰ ਇਹ ਵਾਇਰਸ ਇਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਇਸ ਤੋਂ ਇਲਾਵਾ ਦੇਸ਼ਾਂ ਅੰਦਰ ਲਾਕਡਾਊਨ ਦੀ ਸਥਿਤੀ ਕਾਰਨ ਵੱਡੇ ਇਕੱਠ ਸੰਭਵ ਨਹੀਂ ਹਨ। ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਅੱਜ ਮਿਤੀ 3 ਅਪ੍ਰੈਲ 2020 ਨੂੰ ਵੀਡੀਓ ਕਾਨਫਰੰਸ ਰਾਹੀਂ ਪੰਜ ਸਿੰਘ ਸਾਹਿਬਾਨ (ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਸੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ, ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਅਬਚਲ ਨਗਰ ਸਾਹਿਬ) ਨਾਂਦੇੜ, ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾਂ ਸਾਹਿਬ ਵਲੋਂ ਕੀਤੀ ਇਕੱਤਰਤਾ ਵਿੱਚ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ ►ਕੋਰੋਨਾ ਪਾਜ਼ੇਟਿਵ ਸਾਬਕਾ ਹਜ਼ੂਰੀ ਰਾਗੀ ਦੇ ਸਮਾਗਮ ’ਚ ਜਾਣ ਵਾਲੇ 86 ਲੋਕ ਹੋਮ ਕੁਆਰਿੰਟਾਈਨ

PunjabKesari

ਪੰਜ ਸਿੰਘ ਸਾਹਿਬਾਨਾਂ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕਾਂ ਅਤੇ ਸਿੱਖ ਸੰਸਥਾਵਾਂ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਖਾਲਸਾ ਸਾਜਣਾ ਦਿਵਸ (ਵਿਸਾਖੀ) ਦਿਹਾੜੇ 'ਤੇ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ 'ਚ ਇਸ ਪੁਰਬ ਨੂੰ ਮਨਾਉਣ ਲਈ ਸ੍ਰੀ ਅਖੰਡ-ਪਾਠ ਸਾਹਿਬ ਜਾਂ ਸਹਿਜ ਪਾਠ ਆਰੰਭ ਕਰਕੇ ਸਮਾਪਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇ। ਫਿਲਹਾਲ ਅਗਲੇ ਆਦੇਸ਼ਾਂ ਤੱਕ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ।


author

Anuradha

Content Editor

Related News