ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ: ਜਲੰਧਰ ਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ

Wednesday, May 22, 2024 - 03:15 PM (IST)

ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ: ਜਲੰਧਰ ਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ

ਚੰਡੀਗੜ੍ਹ (ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ. ਪੀ. ਐੱਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐੱਸ.  ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੀ. ਐੱਮ. ਮੋਦੀ ਦੀ 10 ਸਾਲਾਂ ਦੀ ਮਿਹਨਤ ਦੇ ਦਮ ’ਤੇ 400 ਦਾ ਅੰਕੜਾ ਪਾਰ ਕਰੇਗੀ ਭਾਜਪਾ : ਤਰੁਣ ਚੁਘ

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ’ਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।

ਇਹ ਖ਼ਬਰ ਵੀ ਪੜ੍ਹੋ : Fact Check: ਵਾਇਰਲ ਵੀਡੀਓ CM ਭਗਵੰਤ ਮਾਨ ਦਾ ਨਹੀਂ, ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਬੋਪਾਰਾਏ ਦਾ ਹੈ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News