ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ

Friday, Aug 30, 2024 - 06:57 PM (IST)

ਅੰਮ੍ਰਿਤਸਰ : ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਸਜ਼ਾ ਜ਼ਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਰਾਸ਼ਟਰਪਤੀ ਕੋਲ ਪਾਈ ਗਈ ਅਰਜ਼ੀ ਨੂੰ ਵਾਪਸ ਲੈਣ ਸਬੰਧੀ ਪੰਜ ਸਿੰਘ ਸਹਿਬਾਨ ਦਾ ਅਹਿਮ ਬਿਆਨ ਸਾਹਮਣੇ ਆਈਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਵੰਤ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਲਈ ਪਾਈ ਗਈ ਅਪੀਲ ਵਾਪਸ ਲਈ ਜਾਵੇ। 

ਇਹ ਵੀ ਪੜ੍ਹੋ : ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਦਾ ਪਹਿਲਾ ਬਿਆਨ

ਜਥੇਦਾਰ ਨੇ ਕਿਹਾ ਕਿ ਇਸ ਲਈ ਰਾਜੋਆਣਾ ਨੇ ਬਕਾਇਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਕੇ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਲਿਆ ਹੈ  ਕਿ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲੈਣ ਲਈ ਸਿੱਖ ਬੁੱਧੀਜੀਵ, ਸਿੱਖ ਸੰਪਰਦਾਵਾਂ, ਜਥੇਬੰਦੀਆਂ, ਵਿਦਵਾਨ ਅਤੇ ਸਭਾ ਸੁਸਾਇਟੀਆਂ ਆਪੋ-ਆਪਣੀਆਂ ਲਿਖਤੀ ਰਾਇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੀ ਖੇਚਲ ਕਰਨ, ਜਿਸ ਦੇ ਆਧਾਰ 'ਤੇ ਅਗਲਾ ਫ਼ੈਸਲਾ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Gurminder Singh

Content Editor

Related News