ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਕੇਸਰੀ ਰੰਗ ਨੂੰ ਬਦਲਣ ਦੇ ਹੁਕਮ

Monday, Jul 29, 2024 - 06:43 PM (IST)

ਅੰਮ੍ਰਿਤਸਰ (ਵੈੱਬ ਡੈਸਕ,ਸਰਬਜੀਤ)- ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। PunjabKesari

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਹੈ ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।

PunjabKesari

ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਨਿਸ਼ਾਨ ਸਾਹਿਬ 'ਤੇ ਚੜ੍ਹੇ ਹੋਏ ਚੋਲੇ ਦੇ ਰੰਗ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ 15 ਜੁਲਾਈ ਨੂੰ ਸਰਬ ਸੰਮਤੀ ਨਾਲ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਜੋ ਗੁਰਦੁਆਰਾ ਸਾਹਿਬ ਦੇ ਸ੍ਰੀ ਨਿਸ਼ਾਨ ਸਾਹਿਬ ਦੇ ਪੁਸ਼ਾਕਾਂ ਦੇ ਰੰਗ ਸਬੰਧੀ ਸੰਗਤਾਂ ਵਿੱਚ ਦੁਵਿਧਾ ਪੈਦਾ ਹੋਈ ਹੈ। ਉਸ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੇ ਮੁਤਾਬਕ ਜਿਹੜੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੀਆਂ ਪੁਸ਼ਾਕਾਂ ਹਨ, ਇਹ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 15 ਤੇ ਸੀਰੀਅਲ ਨੰਬਰ ਡੱਡੇ ਦੇ ਮੁਤਾਬਕ ਇਹ ਰੰਗ ਸ੍ਰੀ ਨਿਸ਼ਾਨ ਸਾਹਿਬ ਅਤੇ ਬਸੰਤੀ ਅਤੇ ਸੁਰਮਈ ਹਨ, ਸੋ ਆਉਣ ਵਾਲੇ ਦਿਨਾਂ ਵਿੱਚ ਜਿਹੜੇ ਮਾਨਯੋਗ ਸਿੰਘ ਸਾਹਿਬਾਨਾਂ ਦਾ ਜਿਹੜਾ ਇਹ ਆਦੇਸ਼ ਆ ਇਹਦੇ 'ਤੇ ਪਾਲਣਾ ਕੀਤੀ ਜਾਵੇਗੀ, ਜੋ ਮਾਨਯੋਗ ਸਿੰਘ ਸਾਹਿਬਾਨਾਂ ਦਾ ਫ਼ੈਸਲਾ ਉਹ ਬਿਲਕੁਲ ਇਨ ਬਿਨ ਲਾਗੂ ਹੋਵੇਗਾ। 

ਇਹ ਵੀ ਪੜ੍ਹੋ- ਇਨਕਾਊਂਟਰ ਇੰਟੈਲੀਜੈਂਸ ਦੀ ਟੀਮ ਨੌਜਵਾਨ ਨੂੰ ਸਥਾਨਕ ਪੁਲਸ ਨੂੰ ਦੱਸੇ ਬਿਨਾਂ ਚੁੱਕ ਕੇ ਲੈ ਗਈ, ਮਾਮਲਾ ਗਰਮਾਇਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News