ਮਾਨ ਸਰਕਾਰ ਨੇ ਸਾਬਕਾ CM ਚੰਨੀ ਦੇ ਪਰਿਵਾਰ ਸਮੇਤ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ
Saturday, Apr 23, 2022 - 01:03 AM (IST)
ਚੰਡੀਗੜ੍ਹ-ਮਾਨ ਸਰਕਾਰ ਇਕ ਤੋਂ ਬਾਅਦ ਇਕ ਸਖ਼ਤ ਫੈਸਲੇ ਲੈ ਕੇ ਲੋਕਾਂ ਦੇ ਦਿਲਾਂ 'ਤੇ ਰਾਜ਼ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਸਾਬਕਾ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ 'ਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਮਾਨ ਸਰਕਾਰ ਨੇ ਸੂਬੇ ਦੀਆਂ 184 ਸ਼ਖਸੀਅਤਾਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਪੰਜਾਬ ਸਰਕਾਰ ਨੇ 184 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ ਜਿਨ੍ਹਾਂ 'ਚ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ 'ਚ ਮਸਜਿਦ ਤੇ ਸਕੂਲ 'ਚ ਬੰਬ ਧਮਾਕੇ, 33 ਦੀ ਮੌਤ
ਇਸ ਤੋਂ ਇਲਾਵਾ ਜਿਨ੍ਹਾਂ ਤੋਂ ਸੁਰੱਖਿਆ ਕਰਮੀ ਵਾਪਸ ਲਏ ਗਏ ਹਨ, ਉਨ੍ਹਾਂ ’ਚ ਮੁੱਖ ਤੌਰ ’ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰ ਕੌਰ, ਮਦਨ ਮੋਹਨ ਮਿੱਤਲ, ਗੁਲਜ਼ਾਰ ਸਿੰਘ ਰਣੀਕੇ, ਸੋਹਨ ਸਿੰਘ ਠੰਡਲ, ਤੋਤਾ ਸਿੰਘ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਜੋਗਿੰਦਰ ਸਿੰਘ ਜਿੰਦੂ, ਮਨਤਾਰ ਸਿੰਘ ਬਰਾੜ, ਪ੍ਰਕਾਸ਼ ਚੰਦ ਗਰਗ, ਪ੍ਰੇਮ ਮਿੱਤਲ, ਰਣਜੀਤ ਸਿੰਘ ਢਿੱਲੋਂ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਕਾਂਗਰਸ ਨੇਤਾ ਕੈਪਟਨ ਸੰਦੀਪ ਸੰਧੂ, ਸਾਬਕਾ ਡੀ. ਜੀ. ਪੀ. ਸਿੱਧਾਰਥ ਚਟੋਪਾਧਿਆਏ ਦੇ ਬੇਟੇ ਸਿੱਧਾਂਤ ਚਟੋਪਾਧਿਆਏ, ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਅਰਜੁਨ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਬਰਿੰਦਰ ਸਿੰਘ ਢਿੱਲੋਂ, ਐੱਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜ੍ਹੀ, ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਜਗਜੀਤ ਸਿੰਘ ਤਲਵੰਡੀ, ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਜਥੇਦਾਰ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ : ‘ਆਪ’ ਦੀ ਸਰਕਾਰ ਨੇ ਪੰਜਾਬ ਪੁਲਸ ਨੂੰ ਕੇਜਰੀਵਾਲ ਦਾ ‘ਹੱਥਠੋਕਾ’ ਬਣਾਇਆ : ਤਰੁਣ ਚੁੱਘ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ