ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ 'ਤੇ ਕੰਮਜ਼ੋਰ ਵਰਗ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
Friday, Jul 12, 2024 - 07:06 PM (IST)
ਚੰਡੀਗੜ੍ਹ (ਬਿਊਰੋ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸ਼ੁੱਕਰਵਾਰ ਨੂੰ ਬੈਕਫਿੰਕੋ ਦੇ ਬੋਰਡ ਆਫ਼ ਡਾਇਰੈਕਟਰਜ ਦੀ 141ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫ਼ੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਸਿੱਧਾ ਕਰਜਾ ਸਕੀਮ ਅਧੀਨ ਕਰਜੇ ਦੀ ਰਕਮ ਨੂੰ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਅਤੇ ਸਾਲਾਨਾ ਪਰਿਵਾਰਕ ਆਮਦਨ ਨੂੰ 1 ਲੱਖ ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕਰਨ ਦਾ ਫ਼ੈਸਲਾ ਲਿਆ ਗਿਆ।
ਪੰਜਾਬ 'ਚ ਵੱਡੀ ਘਟਨਾ, ਬੋਰਵੈੱਲ 'ਚ ਡਿੱਗਿਆ ਡੇਢ ਸਾਲ ਦਾ ਬੱਚਾ
ਉਨ੍ਹਾ ਕਿਹਾ ਕਿ ਮੀਟਿੰਗ ਵਿੱਚ ਨਿਗਮ ਦੀ ਸ਼ੇਅਰ ਕੈਪੀਟਲ ਨੂੰ ਵਧਾਉਣ ਸਬੰਧੀ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਨਾਲ ਪੰਜਾਬ ਰਾਜ ਦੇ ਪੜ੍ਹੇ ਲਿਖੇ ਬੇਰੋਜਗਾਰਾਂ ਨੂੰ ਸਵੈ-ਰੋਜਗਾਰ ਸਥਾਪਿਤ ਕਰਨ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣਗੇ। ਸ੍ਰੀ ਸੈਣੀ ਨੇ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਕਰਜਦਾਰਾਂ ਅਤੇ ਨਿਗਮ ਦੇ ਹਿੱਤ ਵਿੱਚ ਹੋਰ ਵੀ ਕਈ ਲੋਕ ਪੱਖੀ ਅਹਿਮ ਫ਼ੈਸਲੇ ਲਏ ਗਏ। ਇਸ ਮੀਟਿੰਗ ਵਿੱਚ ਵਾਈਸ-ਚੇਅਰਮੈਨ ਬੈਕਫਿੰਕੋ ਹਰਜਿੰਦਰ ਸਿੰਘ ਸੀਚੇਵਾਲ, ਕਾਰਜਕਾਰੀ ਡਾਇਰੈਕਟਰ ਬੈਕਫਿੰਕੋ ਡਾ. ਸੋਨਾ ਥਿੰਦ, ਵਧੀਕ ਸਕੱਤਰ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਜੈ ਅਰੋੜਾ ਅਤੇ ਬੋਰਡ ਆਫ਼ ਡਾਇਰੈਕਟਰਜ ਦੇ ਨੁਮਾਇੰਦੇ ਸ਼ਾਮਲ ਸਨ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।