ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

Wednesday, Sep 27, 2023 - 05:10 PM (IST)

ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ  ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਸਕੀਮ ਤਹਿਤ ਡੀਜ਼ਲ ਇੰਜਣ ਵਾਲੇ ਆਟੋ ਚਲਾਉਂਣ ਵਾਲੇ ਅਨੁਸੂਚਿਤ ਜਾਤੀ ਦੇ ਚਾਲਕਾਂ ਨੂੰ ਬੈਂਟਰੀ ਵਾਲਾ ਈ-ਰਿਕਸ਼ਾ ਉਪਲਬੱਧ ਕਰਵਾਇਆ ਜਾਵੇਗਾ। 

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਕੈਬਨਿਟ ਮੰਤਰੀ ਅਨੁਸਾਰ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੇ ਵਿਅਕਤੀ ਜੋ ਡੀਜ਼ਲ ਇੰਜਣ ਵਾਲੇ ਆਟੋ ਚਲਾਉਂਦੇ ਹਨ, ਉਹ ਆਟੋ-ਚਾਲਕ ਬੈਂਟਰੀ ਵਾਲਾ ਈ-ਰਿਕਸ਼ਾ ਪ੍ਰਾਪਤ ਕਰ ਸਕਦੇ ਹਨ, ਜਿਸ ਦੀ ਕੀਮਤ ਲਗਭਗ 1,50,000/- ਰੁਪਏ ਹੈ। ਇਸ ਸਕੀਮ ਤਹਿਤ ਇਹ ਰਿਕਸ਼ਾ ਪ੍ਰਾਪਤ ਕਰਨ ਵਾਲੇ ਬਿਨੈਕਾਰ ਨੂੰ 50,000/- ਰੁਪਏ ਦੀ ਵਿੱਤੀ ਸਹਾਇਤਾ ਅਤੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ 1,00,000/- ਰੁਪਏ ਦੀ ਲੋਨ ਦੀ ਸਹੂਲਤ ਵੀ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਖ਼ਿਲਾਫ਼ ਇਕ ਹੋਰ ਵੱਡੇ ਐਕਸ਼ਨ ਦੀ ਤਿਆਰੀ 'ਚ ਵਿਜੀਲੈਂਸ

ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨੈਕਾਰ ਆਟੋ ਰਿਕਸ਼ਾ ਦੀ ਰਜਿਸਟਰੇਸ਼ਨ ਦੀ ਫੋਟੋ ਕਾਪੀ, ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ, ਈ-ਰਿਕਸ਼ਾ ਪ੍ਰਾਪਤ ਕਰਨ ਲਈ ਅਰਜ਼ੀ ਅਤੇ ਦਸਤਾਵੇਜ਼ ਸਬੰਧਤ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਦਿਵਿਆਂਗ ਵਿਅਕਤੀ ਜੋ ਈ-ਰਿਕਸ਼ਾ ਚਲਾਉਣ ਦੇ ਸਮਰੱਥ ਹੋਣ ਉਹ ਵੀ ਈ-ਰਿਕਸ਼ਾ ਲਈ ਬਿਨੈ ਕਰ ਸਕਦੇ ਹਨ।

ਇਹ ਵੀ ਪੜ੍ਹੋ : ਗੱਡੀਆਂ ਚੋਰੀ ਕਰ ਕੇ ਦੂਜੇ ਸੂਬਿਆਂ 'ਚ ਭੇਜਣ ਵਾਲੇ ਗਿਰੋਹ ਦਾ ਪਰਦਾਫਾਸ਼, 6 ਗੱਡੀਆਂ ਸਣੇ 1 ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News