ਪਟਵਾਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

Saturday, Sep 02, 2023 - 06:34 PM (IST)

ਪਟਵਾਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਸੂਬੇ ਵਿਚ ਪਟਵਾਰੀਆਂ ਦੀਆਂ ਖਾਲ੍ਹੀ ਆਸਾਮੀਆਂ ਨੂੰ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਟਵਾਰੀਆਂ ਦੀਆਂ 586 ਆਸਾਮੀਆਂ ਭਰੇਗੀ। ਉਥੇ ਹੀ ਪਟਵਾਰੀਆਂ ਲਈ ਸਖ਼ਤ ਫ਼ਰਮਾਨ ਵੀ ਜਾਰੀ ਹੋਇਆਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਵਾਰੀਆਂ ਦੀ ਹਾਜ਼ਰੀ ਹੁਣ ਬਾਇਓਮੈਟ੍ਰਿਕ ਤਰੀਕੇ ਨਾਲ ਲੱਗਿਆ ਕਰੇਗੀ। ਪਟਵਾਰੀ ਹੁਣ ਫਿੰਗਰ ਪ੍ਰਿੰਟ ਨਾਲ ਹੀ ਹਾਜ਼ਰੀ ਲਗਾ ਸਕਣਗੇ। ਡਿਊਟੀ ’ਤੇ ਆਉਣ ਵੇਲੇ ਅਤੇ ਡਿਊਟੀ ਤੋਂ ਜਾਣ ਸਮੇਂ ਦੋਵੇਂ ਟਾਈਮ ਫਿੰਗਰ ਪ੍ਰਿੰਟ ਕਰਕੇ ਹੀ ਜਾਣਾ ਪਵੇਗਾ। 

ਇਹ ਵੀ ਪੜ੍ਹੋ : 20-25 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਮੁੰਡੇ ਦਾ ਕਤਲ, ਡੇਢ ਸਾਲਾ ਧੀ ਦਾ ਪਿਓ ਸੀ ਮ੍ਰਿਤਕ

ਮੁੱਖ ਮੰਤਰੀ ਨੇ ਕਿਹਾ ਕਿ ਅਕਸਰ ਸ਼ਿਕਾਇਤਾਂ ਆਉਂਦੀਆਂ ਸੀ ਕਿ ਪਟਵਾਰੀ ਆਪ ਕੰਮ ਕਰਨ ਦੀ ਬਜਾਏ ਅੱਗੇ ਬੰਦੇ ਰੱਖੇ ਹੋਏ ਹਨ, ਜਿਸ ਕਾਰਣ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੇਪਰ ਤੋਂ ਬਾਅਦ ਮੈਰਿਟ ਦੇ ਆਧਾਰ ’ਤੇ ਪਟਵਾਰੀਆਂ ਦੀਆਂ ਨਿਯੁਕਤੀਆਂ ਹੋਣਗੀਆਂ। ਆਉਣ ਵਾਲੇ ਦੌਰਾਨ ਸਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਖੱਜਲ-ਖੁਆਰੀ ਬੰਦ ਕਰਨ ਲਈ ਸਰਕਾਰ ਸਖ਼ਤ ਫੈਸਲੇ ਲੈ ਰਹੀ ਹੈ। 

ਇਹ ਵੀ ਪੜ੍ਹੋ : ਪਟਵਾਰੀਆਂ ਨੂੰ ਸਖ਼ਤ ਚਿਤਾਵਨੀ ਮਗਰੋਂ ਮੁੱਖ ਮੰਤਰੀ ਦਾ ਵੱਡਾ ਫ਼ੈਸਲਾ, 586 ਨਵੀਆਂ ਪੋਸਟਾਂ ਕੱਢਣ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News