ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ

Sunday, Aug 13, 2023 - 06:44 PM (IST)

ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ

ਲੁਧਿਆਣਾ (ਵਿੱਕੀ) : ਸਰਕਾਰੀ ਸਕੂਲਾਂ ਵਿਚ ਵੱਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਧੀਆ ਉਪਰਾਲਾ ਕਰਦਿਆਂ ਸਕੂਲਾਂ ਵਿਚ ਚੌਕੀਦਾਰ ਰੱਖਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਫਿਲਹਾਲ ਸਰਕਾਰ ਦੀ ਇਹ ਸਕੀਮ ਸੂਬੇ ਭਰ ਦੇ 2012 ਸਕੂਲਾਂ ਵਿਚ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਬਾਕੀ ਸਕੂਲਾਂ ਨੂੰ ਵੀ ਇਸ ਵਿਚ ਸ਼ਾਮਲ ਕਰ ਲਿਆ ਜਾਵੇਗਾ। ਪ੍ਰਿੰਸੀਪਲਾਂ ਨੇ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਸ਼ਾਹਪੁਰ ਸਮਾਰਟ ਸਕੂਲ ਦੇ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੇ ਕੀਮਤੀ ਸਮਾਨ ਨੂੰ ਚੋਰੀ ਹੋਣ ਤੋਂ ਬਚਾਉਣ ਲਈ ਜੋ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕਰਕੇ ਦਿਖਾ ਦਿੱਤਾ ਹੈ।

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

PunjabKesari

ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਚੰਗੀ, ਮਿਆਰੀ ਅਤੇ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੰਪਿਊਟਰ, ਪ੍ਰੋਜੈਕਟਰ, ਐੱਲ. ਈ. ਡੀ., ਸਮਾਰਟ ਫ਼ੋਨ, ਸਮਾਰਟ ਬੋਰਡ, ਟੈਬਲੇਟ, ਸੀ.ਸੀ.ਟੀ.ਵੀ. ਕੈਮਰੇ, ਗੈਸ ਸਿਲੰਡਰ ਆਦਿ ਮੁਹੱਈਆ ਕਰਵਾਏ ਗਏ ਹਨ। ਸਰਕਾਰੀ ਸਕੂਲਾਂ ਵਿਚ ਵੱਖ-ਵੱਖ ਸਕੀਮਾਂ ਤਹਿਤ ਕੀਮਤੀ ਫਰਨੀਚਰ ਅਤੇ ਹੋਰ ਜ਼ਰੂਰੀ ਦਫ਼ਤਰੀ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ ਪਰ ਸਰਕਾਰੀ ਸਕੂਲਾਂ ਵਿਚ ਚੌਕੀਦਾਰਾਂ ਦੀ ਘਾਟ ਕਾਰਨ ਅਜਿਹੇ ਕੀਮਤੀ ਸਮਾਨ ਚੋਰੀ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਕਈ ਸਕੂਲ ਅਜਿਹੇ ਹਨ, ਜਿਨ੍ਹਾਂ ਵਿਚ ਕਈ ਵਾਰ ਚੋਰੀਆਂ ਹੋ ਚੁੱਕੀਆਂ ਹਨ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਪਾਸੇ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਦਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਤੋਂ ਬਾਅਦ ਵਿਭਾਗ ਵੱਲੋਂ ਜਾਰੀ ਸਕੂਲਾਂ ਦੀ ਸੂਚੀ ਅਨੁਸਾਰ ਸਬੰਧਤ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਕੀਮਤੀ ਸਮਾਨ ਦੀ ਸੁਰੱਖਿਆ ਲਈ ਸਕੂਲਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। 

ਇਹ ਵੀ ਪੜ੍ਹੋ : ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

ਇਨ੍ਹਾਂ ਸਕੂਲਾਂ ਦੀ ਗਿਣਤੀ 2012 ਦੀ ਹੈ ਜਿਸ ਵਿਚ ਲੁਧਿਆਣਾ ਦੇ 189 ਸਕੂਲ ਸ਼ਾਮਲ ਹਨ। ਇਸ ਸਕੀਮ ਤਹਿਤ ਸਕੂਲ ਦੇ ਚੌਕੀਦਾਰ ਦਾ ਪ੍ਰਬੰਧ ਸਕੂਲ ਪ੍ਰਬੰਧਕ ਕਮੇਟੀਆਂ ਰਾਹੀਂ ਕੀਤਾ ਜਾਵੇਗਾ, ਜਿਸ ਲਈ ਵਿਭਾਗ ਵੱਲੋਂ ਸਕੂਲ ਨੂੰ ਚੌਕੀਦਾਰ ਲਈ 5000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਕਿਸੇ ਵੀ ਚੌਕੀਦਾਰ ਦਾ ਕੰਮ ਤਸੱਲੀਬਖਸ਼ ਨਾ ਹੋਇਆ ਤਾਂ ਸਕੂਲ ਪ੍ਰਬੰਧਕ ਕਮੇਟੀਆਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਚੌਕੀਦਾਰ ਦੀਆਂ ਸੇਵਾਵਾਂ ਖਤਮ ਕਰ ਦੇਣਗੀਆਂ ਅਤੇ ਨਵਾਂ ਚੌਂਕੀਦਾਰ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੁਣ ਗੁਰਦੁਆਰਿਆਂ ’ਚ ਨਹੀਂ ਚੜ੍ਹਾਏ ਜਾ ਸਕਣਗੇ ਖਿਡੌਣਾ ਜਹਾਜ਼, ਜਲਦ ਲਿਆ ਜਾ ਸਕਦੈ ਵੱਡਾ ਫ਼ੈਸਲਾ

ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

  • ਸਕੂਲ ਪ੍ਰਬੰਧਕ ਕਮੇਟੀਆਂ ਦੀ ਸਹਿਮਤੀ ਨਾਲ ਸਕੂਲ ਲਈ ਚੌਕੀਦਾਰ ਦਾ ਪ੍ਰਬੰਧ ਕੀਤਾ ਜਾਵੇਗਾ।
  • ਚੌਕੀਦਾਰ ਦੀ ਚੋਣ ਵਿਚ ਉਸ ਪਿੰਡ/ਕਸਬੇ/ਸ਼ਹਿਰ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
  • ਜੇਕਰ ਐੱਸ. ਐੱਮ. ਸੀ. ਸ਼ਰਤਾਂ ਦੇ ਆਧਾਰ ’ਤੇ ਯੋਗ ਉਮੀਦਵਾਰ ਉਪਲੱਬਧ ਨਹੀਂ ਮਿਲਦਾ ਤਾਂ ਨਜ਼ਦੀਕੀ ਪਿੰਡ ਦੇ ਉਮੀਦਵਾਰਾਂ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ।
  • ਐੱਸ. ਐੱਮ. ਸੀ. ਵੱਲੋਂ ਸਮੇਂ-ਸਮੇਂ 'ਤੇ ਚੌਕੀਦਾਰਾਂ ਦੇ ਕੰਮ ਦੀ ਸਮੀਖਿਆ ਕੀਤੀ ਜਾਵੇਗੀ।
  • ਚੌਕੀਦਾਰ ਇਮਾਨਦਾਰ, ਸੁਹਿਰਦ ਅਤੇ ਨਿਮਰ ਹੋਣਾ ਚਾਹੀਦਾ ਹੈ। ਇਸ ਲਈ ਪਿੰਡ ਜਾਂ ਸ਼ਹਿਰ ਦੇ ਕਿਸੇ ਪਤਵੰਤੇ ਸੱਜਣ ਤੋਂ ਗਾਰੰਟੀ ਲੈਣੀ ਪਵੇਗੀ।
  • ਚੌਕੀਦਾਰ ਪੂਰੀ ਤਰ੍ਹਾਂ ਤਾਇਨਾਤ ਹੋਣਾ ਚਾਹੀਦਾ ਹੈ ਅਤੇ ਉਸ ਦਾ ਰਵੱਈਆ ਪੂਰੀ ਤਰ੍ਹਾਂ ਪੇਸ਼ੇਵਰ ਹੋਣਾ ਚਾਹੀਦਾ ਹੈ।
  • ਚੌਕੀਦਾਰ ਦੀ ਉਮਰ 32 ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮਾਝੇ ’ਚ ਅਕਾਲੀ ਦਲ ਨੂੰ ਲੱਗਾ ਸਕਦੈ ਵੱਡਾ ਝਟਕਾ, ਇਸ ਵੱਡੇ ਆਗੂ ਦੇ ਭਾਜਪਾ ’ਚ ਜਾਣ ਦੀ ਚਰਚਾ ਜ਼ੋਰਾਂ ’ਤੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News