ਪੰਜਾਬ ਸਰਕਾਰ ਦਾ ਅਧਿਆਪਕਾਂ ਲਈ ਵੱਡਾ ਫ਼ੈਸਲਾ, Transfer ਲਈ ਨਵੇਂ ਹੁਕਮ ਜਾਰੀ, ਜਲਦ ਕਰੋ ਅਪਲਾਈ
Wednesday, Mar 13, 2024 - 12:04 PM (IST)
ਲੁਧਿਆਣਾ : ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ ਅਤੇ ਅਧਿਆਪਕਾਂ ਨੂੰ ਜਲਦੀ ਅਪਲਾਈ ਕਰਨ ਲਈ ਕਿਹਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੇ ਤਬਾਦਲੇ ਜੂਨ ਮਹੀਨੇ ਦੀ ਬਜਾਏ ਮਾਰਚ ਮਹੀਨੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ 'ਚ ਇਸ ਵਾਰ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ, 14 ਮਾਰਚ ਨੂੰ ਪਾਰਟੀ 'ਚ ਹੋ ਸਕਦੇ ਨੇ ਸ਼ਾਮਲ
ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਤਬਾਦਲੇ ਲਈ ਇਕ ਸਾਲ ਦੀ ਏ. ਸੀ. ਆਰ. ਵੀ ਮੰਨੀ ਜਾਵੇਗੀ। ਇਸ ਦੀ ਜਾਣਕਾਰੀ ਖ਼ੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਇਸ ਦੇ ਨਾਲ ਹੀ ਇਹ ਸਾਰੀ ਪ੍ਰਕਿਰਿਆ ਸਿਰਫ ਆਨਲਾਈਨ ਹੋਵੇਗੀ ਅਤੇ ਆਫਲਾਈਨ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ CM ਭਗਵੰਤ ਮਾਨ, ਪੁਲਸ ਵਿਭਾਗ ਦੀ ਸੱਦ ਲਈ ਅਹਿਮ ਮੀਟਿੰਗ (ਵੀਡੀਓ)
ਨੀਤੀ ਮੁਤਾਬਕ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਜਿਹੜੇ ਇਸ ਨੀਤੀ ਤਹਿਤ ਆਉਂਦੇ ਹਨ, ਉਨ੍ਹਾਂ ਨੂੰ ਪਹਿਲਾਂ ਈ-ਪੰਜਾਬ ਸਕੂਲ ਪੋਰਟਲ 'ਤੇ ਜਾਣਾ ਪਵੇਗਾ ਜਾਂ ਲਾਗਇਨ ਆਈ. ਡੀ. ਅਪਲਾਈ ਕਰਨਾ ਹੋਵੇਗਾ ਅਤੇ ਆਪਣੇ ਵੇਰਵੇ ਆਨਲਾਈਨ ਭਰਨੇ ਹੋਣਗੇ। ਟਰਾਂਸਫਰ ਲਈ ਅਰਜ਼ੀ ਦੇਣ ਤੋਂ ਬਾਅਦ ਇਕ ਡਾਟਾ ਪ੍ਰਵਾਨਗੀ ਬਟਨ ਹੋਵੇਗਾ। ਇਸ ਦੇ ਨਾਲ ਹੀ, ਅਧੂਰੀ ਜਾਂ ਗਲਤ ਜਾਣਕਾਰੀ ਵਾਲੇ ਕੇਸਾਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਵਿਸ਼ੇਸ਼ ਸ਼੍ਰੇਣੀ ਵਿੱਚ ਦਸਤਾਵੇਜ਼ਾਂ ਨੂੰ ਨੱਥੀ ਕਰਨਾ ਹੋਵੇਗਾ, ਨਹੀਂ ਤਾਂ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8