ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ

Friday, May 08, 2026 - 09:40 AM (IST)

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2026 ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਦੇ ਸਬੰਧ 'ਚ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਬੋਰਡ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਤੋਂ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਉੱਤਰ ਪੱਤਰੀਆਂ ਦੀ ਰੀ-ਚੈਕਿਗ ਦੇ ਨਾਲ-ਨਾਲ ਹੁਣ ਰੀ-ਇਵੈਲਿਊਏਸ਼ਨ ਦੀ ਸਹੂਲਤ ਵੀ ਸ਼ੁਰੂ ਕੀਤੀ ਜਾ ਰਹੀ ਹੈ। ਬੋਰਡ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ, ਜੋ ਆਪਣੇ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹਨ ਅਤੇ ਆਪਣੀਆ ਕਾਪੀਆਂ ਦੀ ਮੁੜ ਜਾਂਚ ਕਰਵਾਉਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ ਕੋਈ ਹੋਵੇਗਾ ਹੈਰਾਨ

ਬੋਰਡ ਵੱਲੋਂ ਜਾਰੀ ਤਾਜ਼ਾ ਨੋਟਿਸ ਮੁਤਾਬਕ ਇਹ ਸਹੂਲਤ ਫਰਵਰੀ-ਮਾਰਚ 2026 'ਚ ਹੋਈਆਂ ਪ੍ਰੀਖਿਆਵਾਂ ਲਈ ਲਾਗੂ ਹੋਵੇਗੀ। ਹੁਣ ਤੱਕ ਵਿਦਿਆਰਥੀਆਂ ਦੇ ਕੋਲ ਸਿਰਫ ਰੀ-ਚੈਕਿੰਗ ਦਾ ਬਦਲ ਹੁੰਦਾ ਸੀ ਪਰ ਹੁਣ ਉਹ ਰੀ-ਇਵੈਲਿਊਏਸ਼ਨ ਦਾ ਬਦਲ ਵੀ ਚੁਣ ਸਕਣਗੇ। ਨਤੀਜੇ ਐਲਾਨੇ ਜਾਣ ਤੋਂ ਬਾਅਦ ਇਸ ਨਾਲ ਸਬੰਧਿਤ ਜ਼ਰੂਰੀ ਨਿਰਦੇਸ਼ ਅਤੇ ਫਾਰਮ ਬੋਰਡ ਦੀ ਆਫੀਸ਼ੀਅਲ ਵੈੱਬਸਾਈਟ ’ਤੇ ਉਪਲੱਬਧ ਕਰਵਾ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ

ਸਿੱਖਿਆ ਬੋਰਡ ਨੇ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਅਪਣੇ ਪੱਧਰ ’ਤੇ ਵਿਦਿਆਰਥੀਆਂ ਨੂੰ ਇਸ ਨਵੀਂ ਸਹੂਲਤ ਸਬੰਧੀ ਜਾਣਕਾਰੀ ਦੇਣ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋੜਵੰਦ ਪ੍ਰੀਖਿਆਰਥੀ ਸਮੇਂ ਸਿਰ ਇਸ ਸਹੂਲਤ ਦਾ ਲਾਭ ਉਠਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News