ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ
Tuesday, Oct 31, 2023 - 06:28 PM (IST)
ਲੁਧਿਆਣਾ (ਵਿੱਕੀ): ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੇ ਪ੍ਰਾਈਵੇਟ ਅਨਏਡਿਡ ਸਕੂਲਾਂ ਨੂੰ ਪੱਕੀ ਮਾਨਤਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਦੇ ਅਧਿਕਾਰ ਕਾਨੂੰਨ 2009 ਦਾ ਹਵਾਲਾ ਦਿੰਦਿਆਂ ਸਹਾਇਕ ਡਾਇਰੈਕਟਰ ਐਜੂਕੇਸ਼ਨ ਐਲੀਮੈਂਟਰੀ ਨੇ ਦੱਸਿਆ ਹੈ ਕਿ ਨੋਟੀਫਿਕੇਸ਼ਨ ਦੀ ਕਾਪੀ 10-10-2011 ਅਧੀਨ ਪ੍ਰਾਈਵੇਟ ਅਨਏਡਿਡ ਸਕੂਲਾਂ ਨੂੰ ਆਰਜੀ ਮਾਨਤਾ ਦੇਣ ਦੀ ਬਜਾਏ ਪੱਕੀ ਮਾਨਤਾ ਦੇਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਟਰੈਕਟਰਾਂ ’ਤੇ ਸਟੰਟ ਕਰਨ ’ਤੇ ਲਗਾਈ ਪਾਬੰਦੀ
ਆਪਣੇ ਦੋ ਨੁਕਾਤੀ ਪੱਤਰ ’ਚ ਉਨ੍ਹਾਂ ਕਿਹਾ ਹੈ ਕਿ 19-09-2023 ਨੂੰ ਇਸ ਸਬੰਧੀ ਜਲਦੀ ਫ਼ੈਸਲੇ ਲੈਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਣ ਹੁਕਮਾਂ ਦੀ ਕਾਪੀ ਭੇਜ ਕੇ 2011 ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਅਤੇ ਸ਼ਰਤਾਂ ਤੈਅ ਕਰ ਕੇ ਸੰਬੰਧਤ ਸਕੂਲਾਂ ਨੂੰ ਪੱਕੀ ਮਾਨਤਾ ਦੇਣ ਦੀ ਹਦਾਇਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਕਾਂਗਰਸੀ ਆਗੂ ਦੇ ਪਤੀ ਤੇ ਉਸ ਦੀ ਭਾਬੀ ਦਾ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8