ਕੁਲਤਾਰ ਸੰਧਵਾਂ ਤੇ ਲਾਲਜੀਤ ਭੁੱਲਰ ਸਮੇਤ 25 'ਆਪ' ਆਗੂਆਂ ਬਾਰੇ ਅਦਾਲਤ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰਾ ਮਾਮਲਾ
Friday, Apr 19, 2024 - 10:07 AM (IST)
ਤਰਨਤਾਰਨ (ਰਮਨ ਚਾਵਲਾ)- ਸਾਲ 2020 ਦੌਰਾਨ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਿਲ੍ਹੇ ਅੰਦਰ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਮੌਤਾਂ ਹੋਣ ਦੇ ਵਿਰੋਧ ’ਚ ਉਸ ਵੇਲੇ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਸ਼ਾਸਨ ਖਿਲਾਫ ਰੋਸ-ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੇ ਚਲਦਿਆਂ ਥਾਣਾ ਸਦਰ ਤਰਨਤਾਰਨ ਪੁਲਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਖ਼ਿਲਾਫ਼ 2 ਮਾਮਲੇ ਦਰਜ ਕੀਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਵਿਰੋਧ ਮਗਰੋਂ ਜਾਣੋ ਕੀ ਕੁਝ ਬੋਲੇ ਹੰਸ ਰਾਜ ਹੰਸ (ਵੀਡੀਓ)
ਇਸ ਸਬੰਧੀ ਵੀਰਵਾਰ ਮਾਣਯੋਗ ਅਦਾਲਤ ’ਚ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਵਿਧਾਨ ਸਭਾ ਦੇ ਸਪੀਕਰ , ਡਿਪਟੀ ਸਪੀਕਰ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਣੇ ਹੋਰ ਵਿਧਾਇਕਾਂ ਵੱਲੋਂ ਹਾਜ਼ਰੀ ਲਗਵਾਈ ਗਈ। ਇਸ ਦੌਰਾਨ ਮਾਣਯੋਗ ਅਦਾਲਤ ਨੇ ਇਕ ਕੇਸ ਦਾ ਫੈਸਲਾ ਸੁਣਾਉਂਦੇ ਹੋਏ ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਹੋਰਾਂ ਸਮੇਤ 25 ਵਿਅਕਤੀਆਂ ਨੂੰ ਬਾਇੱਜਤ ਬਰੀ ਕਰ ਦਿੱਤਾ, ਜਦਕਿ ਦੂਸਰੇ ਕੇਸ ਦੀ ਸੁਣਵਾਈ ਲਈ 9 ਮਈ ਦੀ ਤਰੀਕ ਮੁਕੱਰਰ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8