ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸੈਂਕੜੇ ਔਰਤਾਂ ਨੂੰ ਹੋਵੇਗਾ ਫਾਇਦਾ

Monday, Feb 12, 2024 - 05:15 AM (IST)

ਪੰਜਾਬ ਦੇ ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸੈਂਕੜੇ ਔਰਤਾਂ ਨੂੰ ਹੋਵੇਗਾ ਫਾਇਦਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋਂ 1240 ਆਂਗਨਵਾੜੀ ਸੈਂਟਰ ਬਤੌਰ ਮਿੰਨੀ ਆਂਗਨਵਾੜੀ ਸੈਂਟਰ ਚੱਲ ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 1240 ਆਂਗਨਵਾੜੀ ਸੈਟਰਾਂ ਵਿਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ ਸੀ। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ’ਤੇ ਵਿਚਾਰ ਕਰਦੇ ਹੋਏ ਇਨ੍ਹਆਂ 1240 ਮਿੰਨੀ ਆਂਗਨਵਾੜੀ ਸੈਂਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਨ੍ਹਾਂ 1240 ਮਿੰਨੀ ਆਂਗਨਵਾੜੀ ਸੈਂਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ। ਮਿੰਨੀ ਤੋਂ ਮੇਨ ਆਂਗਨਵਾੜੀ ਸੈਂਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਂਟਰ ਮੇਨ ਆਂਗਨਵਾੜੀ ਸੈਂਟਰਾਂ ਦੀ ਸ਼੍ਰੇਣੀ ਵਿਚ ਆ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਆ ਗਈ ਚੰਗੀ ਖ਼ਬਰ

ਉਨ੍ਹਾਂ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਪੰਜਾਬੀਆਂ ਨੂੰ ਇਕ ਹੋਰ ਸੌਗਾਤ, ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਹੋਇਆ ਸ਼ੁਰੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News