ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
Sunday, Dec 03, 2023 - 06:20 PM (IST)
ਚੰਡੀਗੜ੍ਹ : ਭਵਾਨੀਗੜ੍ਹ ਦੇ ਨੇੜਲੇ ਘਾਬਦਾ ਵਿਚ ਸਥਿਤ ਮੈਰੀਟੋਰੀਅਸ ਸਕੂਲ ਵਿਚ ਖਾਣਾ ਖਾਣ ਨਾਲ ਬੱਚਿਆਂ ਦੀ ਸਿਹਤ ਵਿਗੜਨ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਨੂੰ ਧਿਆਨ ’ਚ ਰੱਖਦੇ ਹੋਏ ਸਾਡੀ ਸਰਕਾਰ ਹਰ ਉਹ ਫ਼ੈਸਲਾ ਕਰੇਗੀ ਜਿਸ ਨਾਲ ਸਕੂਲਾਂ ’ਚ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਸਿੱਖਿਆ ਮੰਤਰੀ ਨੇ ਆਖਿਆ ਕਿ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਤੋਂ ਹਰ ਹਫ਼ਤੇ ਫੀਡਬੈਕ ਲਈ ਜਾਵੇਗੀ। ਇਸ ਵਿਚ ਸਕੂਲ ਵਿਚ ਬੱਚਿਆਂ ਨੂੰ ਕੀ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਨੂੰ ਕਿਹੜੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਬਾਰੇ ਪੁੱਛਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਖੁਲਾਸਾ, ਵਿਦਿਆਰਥੀਆਂ ਨੂੰ ਲੈ ਕੇ ਹੈਰਾਨ ਕਰਨ ਵਾਲੀ ਗੱਲ ਆਈ ਸਾਹਮਣੇ
ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ਦੀ ਵਿਭਾਗ ਦੇ ਮੁੱਖ ਦਫ਼ਤਰ ਵਲੋਂ ਬਕਾਇਦਾ ਨਿਗਰਾਨੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਆਖਿਆ ਹੈ ਕਿ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਹਰ ਉਹ ਕਦਮ ਚੁੱਕੇਗੀ ਜਿਸ ਨਾਲ ਬੱਚਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8