ਪੰਜਾਬ ਦੇ ਯੂਥ ਕਲੱਬਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਵਾਰ ਸ਼ੁਰੂ ਹੋਵੇਗੀ ਇਹ ਯੋਜਨਾ

Thursday, Aug 10, 2023 - 04:57 AM (IST)

ਪੰਜਾਬ ਦੇ ਯੂਥ ਕਲੱਬਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਵਾਰ ਸ਼ੁਰੂ ਹੋਵੇਗੀ ਇਹ ਯੋਜਨਾ

ਚੰਡੀਗੜ੍ਹ : ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਯੂਥ ਕਲੱਬਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਜਾਵੇਗਾ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਮਾਜਿਕ ਭਲਾਈ ਦੇ ਕੰਮ, ਨਸ਼ਿਆਂ ਖ਼ਿਲਾਫ ਜਾਗਰੂਕਤਾ, ਵਾਤਾਵਰਣ ਦੀ ਸਾਂਭ-ਸੰਭਾਲ, ਖੇਡਾਂ ਤੇ ਸੱਭਿਆਚਾਰਕ ਆਦਿ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਯੂਥ ਕਲੱਬ ਅੱਗੇ ਆਉਣ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

PunjabKesari

ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿਚ ਭਾਗੀਦਾਰ ਬਣਾਉਣ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਵਿਆਪਕ ਯੂਥ ਪਾਲਿਸੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਧ ਤੋਂ ਵੱਧ ਅੰਤਰ-ਰਾਜੀ ਟੂਰ ਲਗਾਏ ਜਾਣ ਅਤੇ ਯੁਵਕ ਵਟਾਂਦਰਾ ਪ੍ਰੋਗਰਾਮ ਉਲੀਕੇ ਜਾਣ। ਯੂਥ ਐਡਵੈਂਚਰ ਕਲੱਬ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲਾ ਉਲੀਕਿਆ ਜਾਵੇ ਤਾਂ ਨੌਜਵਾਨਾਂ ਦੇ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇ।

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਦੁਕਾਨਦਾਰ ਨੇ ਨਿਹੰਗ ਸਿੰਘ ’ਤੇ ਚਲਾਈ ਗਈ

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਵਿਭਾਗ ਵਿਚ ਸਹਾਇਕ ਡਾਇਰੈਕਟਰ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਹੋਰਨਾਂ ਵਿਭਾਗਾਂ ਤੋਂ ਕਾਬਲ ਅਧਿਕਾਰੀਆਂ ਨੂੰ ਡੈਪੂਟੇਸ਼ਨ ’ਤੇ ਲਿਆਉਣ ਦੀ ਯੋਜਨਾ ਬਣਾਈ ਜਾਵੇ ਅਤੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਖਾਲ੍ਹੀ ਅਸਾਮੀਆਂ ਭਰਨ ਲਈ ਵੀ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਯੁਵਾ ਭਵਨ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇ। ਮੀਟਿੰਗ ਵਿਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਆਈ ਨਵੀਂ ਜਾਣਕਾਰੀ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News