ਸੰਗਰੂਰ ਦੇ ਝਾੜੋਂ ਪਿੰਡ ਦਾ ਵੱਡਾ ਫ਼ੈਸਲਾ, ਸੋਸ਼ਲ ਮੀਡੀਆ 'ਤੇ ਰੱਜ ਕੇ ਹੋ ਰਹੀ ਪੰਚਾਇਤ ਦੀ ਤਾਰੀਫ਼
Saturday, Dec 24, 2022 - 05:50 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਨੌਜਵਾਨਾਂ ਅਤੇ ਪੰਚਾਇਤ ਨੇ ਸਾਂਝੇ ਤੌਰ 'ਤੇ ਪਿੰਡ ਵਿੱਚ ਤੰਬਾਕੂ, ਬੀੜੀ, ਸਿਗਰਟ ਤੇ ਜਰਦੇ ਦੀ ਵਿਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਬਾਕਾਇਦਾ ਪਿੰਡ ਦੀ ਪੰਚਾਇਤ ਅਤੇ ਨੌਜਵਾਨ ਕਲੱਬ ਵੱਲੋਂ ਲਿਖਤੀ ਤੌਰ 'ਤੇ ਮਤਾ ਪਾਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹੁਣ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਕੱਟਣ ਵਾਲੇ ਅਧਿਕਾਰੀਆਂ ਦੀ ਆਵੇਗੀ ਸ਼ਾਮਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਵੈਲਫੇਅਰ ਸਪੋਰਟਸ ਕਲੱਬ ਦੇ ਪ੍ਰਧਾਨ, ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਨਸ਼ਿਆਂ ਦੇ ਵਧ ਰਹੇ ਕਹਿਰ ਦੇ ਚੱਲਦਿਆਂ ਪਿੰਡ ਦੀਆਂ ਦੁਕਾਨਾਂ ਉੱਤੇ ਤੰਬਾਕੂ, ਬੀੜੀ, ਸਿਗਰਟ, ਜਰਦੇ ਦੀ ਵਿਕਰੀ ਉੱਤੇ 1 ਜਨਵਰੀ 2023 ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਦੁਕਾਨਦਾਰ ਇਸ ਦੀ ਉਲੰਘਣਾ ਕਰੇਗਾ ਉਸ ਨੂੰ 5000 ਰੁਪਏ ਜੁਰਮਾਨਾ ਅਤੇ 7 ਦਿਨਾਂ ਲਈ ਦੁਕਾਨ ਬੰਦ ਰਖਵਾਈ ਜਾਵੇਗੀ।
ਇਹ ਵੀ ਪੜ੍ਹੋ:ਕੋਰੋਨਾ ਦੇ ਨਵੇਂ ਵੇਰੀਐਂਟ ਬੀ. ਐੱਫ-7 ਦੀ ਦਹਿਸ਼ਤ ਨਾਲ ਸਹਿਮੇ ਲੋਕ, ਜਾਣੋ ਕੀ ਹਨ ਲੱਛਣ ਤੇ ਬਚਾਅ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਦੀ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਅਤੇ ਕਲੱਬ ਦੇ ਆਗੂਆਂ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਆਮ ਲੋਕਾਂ ਵੱਲੋਂ ਭਰਵੀਂ ਪ੍ਰਸੰਸਾ ਕੀਤੀ ਜਾ ਰਹੀ ਹੈ । ਲੋਕਾਂ ਵੱਲੋਂ ਇਨ੍ਹਾਂ ਫ਼ੈਸਲਿਆਂ ਨੂੰ ਸੋਸ਼ਲ ਮੀਡੀਆ 'ਤੇ ਵੀ ਵੱਡੀ ਪੱਧਰ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਲੋਕ ਪੰਚਾਇਤ ਦੀ ਤਾਰੀਫ਼ ਕਰ ਰਹੇ ਹਨ। ਇਸ ਮੌਕੇ ਸਰਪੰਚ ਚਰਨਜੀਤ ਕੌਰ ਅਤੇ ਪੰਚ ਸਾਹਿਬਾਨ ਮੌਜੂਦ ਸਿੰਘ।
ਇਹ ਵੀ ਪੜ੍ਹੋ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ 'ਚ ਨਵਾਂ ਮੋੜ, ਕਾਰਜਕਾਰਨੀ ਕਮੇਟੀ ਭੰਗ
ਨੋਟ ਪੰਚਾਇਤ ਦੇ ਇਸ ਫ਼ੈਸਲੇ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ