ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਆਇਆ ਵੱਡਾ ਫ਼ੈਸਲਾ, ਪੜ੍ਹੋ ਅਦਾਲਤ 'ਚ ਕੀ ਹੋਇਆ
Monday, Aug 18, 2025 - 05:28 PM (IST)

ਮੋਹਾਲੀ (ਵੈੱਬ ਡੈਸਕ, ਜੱਸੀ) : ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਵੱਡਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਿੰਮਾਂ 'ਚ ਵਰਤੇ ਜਾਂਦੇ ਸਪਲੀਮੈਂਟਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਦੱਸਣਯੋਗ ਹੈ ਕਿ ਬੀਤੀ ਸੁਣਵਾਈ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਪਿੰਡਾਂ ਵਾਲਿਆਂ ਦੇ ਸੁੱਕੇ ਸਾਹ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਇਹ ਵੀ ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8