ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਣ ਜਾ ਰਿਹਾ ਨਵਾਂ NOTIFICATION
Sunday, Jul 06, 2025 - 08:33 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਤੇ ਹਰਿਆਣਾ ਦੀ ਤਰਜ਼ ’ਤੇ ਹੁਣ ਚੰਡੀਗੜ੍ਹ ’ਚ ਵੀ ਤੇਜ਼ਾਬੀ ਹਮਲੇ ਦੀਆਂ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਜਾਣਕਾਰੀ ਯੂ. ਟੀ. ਦੇ ਸਮਾਜ ਭਲਾਈ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਸਕੱਤਰ ਅਨੁਰਾਧਾ ਐੱਸ. ਚਗਤੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਬਾਰੇ 2 ਦਿਨਾਂ ਅੰਦਰ ਨੋਟੀਫਿਕੇਸ਼ਨ ਜਾਰੀ ਕਰੇਗਾ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
ਐਡਵੋਕੇਟ ਐੱਚ. ਸੀ. ਅਰੋੜਾ ਵੱਲੋਂ ਅਦਾਲਤ ਦੀ ਹੱਤਕ ਸਬੰਧੀ ਪਟੀਸ਼ਨ ਦਾਇਰ ਕਰਦਿਆਂ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਯੂ. ਟੀ. ਪ੍ਰਸ਼ਾਸਨ ਨੂੰ ਹਰਿਆਣਾ ਦੀ ਤਰਜ਼ ’ਤੇ ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ ਮਹੀਨਾਵਾਰ ਸਹਾਇਤਾ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ ਅਤੇ ਪੀੜਤਾਂ ਨੂੰ 10,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ ਪਰ ਯੂ. ਟੀ. ਪ੍ਰਸ਼ਾਸਨ ਅਜਿਹਾ ਨਹੀਂ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE
ਇਸ ਦੇ ਜਵਾਬ ’ਚ ਅਨੁਰਾਧਾ ਐੱਸ. ਚਗਤੀ ਨੇ ਸੁਣਵਾਈ ਕਰ ਰਹੇ ਬੈਂਚ ਨੂੰ ਦੱਸਿਆ ਕਿ ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇਕ ਖਰੜਾ ਨੀਤੀ ਤਿਆਰ ਕੀਤੀ ਗਈ ਹੈ, ਜਿਸ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8