ਸੰਯੁਕਤ ਸਮਾਜ ਮੋਰਚਾ ਦਾ ਵੱਡਾ ਫ਼ੈਸਲਾ, 16 ਜਨਵਰੀ ਨੂੰ ਉਮੀਦਵਾਰਾਂ ਦੀ ਦੂਜੀ ਲਿਸਟ ਹੋਵੇਗੀ ਜਾਰੀ

01/14/2022 7:37:43 PM

ਜਲੰਧਰ/ਲੁਧਿਆਣਾ (ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਫੜ ਲਈਆਂ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੱਗਭਗ ਆਪਣੇ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ। ਇਸੇ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਨੀ ਸੀ, ਜੋ ਜਾਰੀ ਨਹੀਂ ਹੋਈ। ਇਸ ਨੂੰ ਲੈ ਕੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹੁਣ 16 ਜਨਵਰੀ ਨੂੰ ਦੋ ਦਰਜਨ ਤੋਂ ਵੱਧ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਉਮੀਦਵਾਰਾਂ ਦੀ ਲਿਸਟ ਜਾਰੀ ਨਾ ਹੋਣ ਨੂੰ ਲੈ ਕੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲ ਉਮੀਦਵਾਰ ਬਣਨ ਲਈ 1273 ਅਰਜ਼ੀਆਂ ਆਈਆਂ ਹਨ। ਇੰਨੀ ਵੱਡੀ ਗਿਣਤੀ ’ਚੋਂ ਵਧੀਆ ਅਕਸ ਵਾਲੇ ਉਮੀਦਵਾਰ ਦੀ ਚੋਣ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਤੇ ਇਸੇ ਲਈ ਉਹ ਮੋਰਚੇ ’ਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ। ੳੁਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਵਧੀਆ ਅਕਸ ਵਾਲੇ ਵਿਅਕਤੀ ਨੂੰ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਿਕਟ ਦਿੱਤੀ ਜਾਵੇਗੀ, ਦਾਗ਼ੀ ਵਿਅਕਤੀਆਂ ਦੀ ਮੋਰਚੇ ’ਚ ਕੋਈ ਥਾਂ ਨਹੀਂ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ

ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਨੇ 12 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 10 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਸੀ। ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਨਾਂ ਦੀ ਪਾਰਟੀ ਬਣਾਈ ਸੀ ਅਤੇ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ।


Manoj

Content Editor

Related News