SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ

Thursday, Jul 16, 2026 - 12:55 PM (IST)

SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ

ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਜਾ ਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰਦਿਆਂ ਸੰਨ 80-90 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਰਟੀ ਡੀਲਰ ਦੇ ਘਰ ਰੇਡ

ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਮਾਰੇ ਗਏ, ਲਾਵਾਰਿਸ ਕਹਿ ਕੇ ਸਾੜੇ ਗਏ ਤੇ ਨਹਿਰਾਂ ਦਰਿਆਵਾਂ ’ਚ ਵਹਾਅ ਦਿੱਤੇ ਗਏ ਨਿਰਦੋਸ਼ ਸਿੱਖਾਂ ਦਾ ਸੱਚ ਸਾਹਮਣੇ ਲਿਆਉਣ ਲਈ ਹਿੰਮਤ ਕਰਨ ਅਤੇ ਮਨੁੱਖੀ ਅਧਿਕਾਰਾਂ ਲਈ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਪੁਲਸ ਵੱਲੋਂ ਤਸ਼ੱਦਦ ਕਰ ਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਰੀਰ ਹਰੀਕੇ ਪੱਤਣ ’ਤੇ ਨਹਿਰ ’ਚ ਰੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਸਰਕਾਰੀ ਅੱਤਿਆਚਾਰ ਦੀ ਸਿਖਰ ਸੀ, ਜਿਸ ਨੂੰ ਚੇਤੇ ਕਰਕੇ ਅੱਜ ਵੀ ਪੰਜਾਬ ਦੇ ਲੋਕ ਸੁੰਨ ਹੋ ਜਾਂਦੇ ਹਨ। ਪਾਸ ਕੀਤੇ ਮਤੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਸਿੱਖ ਕਤਲ-ਏ-ਆਮ ਦੇ ਪੀੜਤ ਸ਼ਹੀਦਾਂ ਲਈ ਹਰੀਕੇ ਪੱਤਣ ਵਿਖੇ ਸਮੂਹਿਕ ਅਰਦਾਸ ਕਰਨ ਦੇ ਉਪਰਾਲੇ ਦਾ ਸਤਿਕਾਰ ਕੀਤਾ ਗਿਆ ਅਤੇ ਇਸ ਮੌਕੇ ਕੀਤੇ ਗਏ ਆਦੇਸ਼ ਪ੍ਰਤੀ ਵਚਨਬੱਧਤਾ ਪ੍ਰਗਟਾਈ ਗਈ।

ਇਹ ਵੀ ਪੜ੍ਹੋ- ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ ਹੋਏ ਪਾਰਟੀ ਵਰਕਰ

ਬੰਦੀ ਸਿੱਖਾਂ ਦੀ ਰਿਹਾਈ ਲਈ ਦੋਹਰੀ ਨੀਤੀ ਤਿਆਗਣ ਦੀ ਮੰਗ

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲਾਂ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1980 ਤੋਂ ਬਾਅਦ ਪੰਜਾਬ ਵਿਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਪਾਵਨ ਅਸਥਾਨਾਂ ਅਤੇ ਸਿੱਖ ਨੌਜਵਾਨਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ। ਇਸੇ ਦੇ ਵਿਰੋਧ ’ਚ ਕਈ ਨੌਜਵਾਨ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਏ। ਇਨ੍ਹਾਂ ਵਿੱਚੋਂ ਕਈ ਅੱਜ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਭੁਗਤਣ ਦੇ ਬਾਅਦ ਵੀ ਜੇਲਾਂ ’ਚ ਬੰਦ ਹਨ। ਲੰਬੇ ਸਮੇਂ ਤੋਂ ਕੈਦ ਰਹਿਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ’ਚ ਗੁਰਦੁਆਰਾ ਸਾਹਿਬਾਨ, ਟਰੱਸਤ, ਪ੍ਰੈੱਸਾਂ ਦੇ ਮਾਮਲਿਆਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸੇ ਦੌਰਾਨ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰਾਂ ਹੋਈਆਂ।

ਇਕੱਤਰਤਾ ’ਚ ਸ਼ਾਮਲ ਪ੍ਰਮੁੱਖ ਸ਼ਖਸੀਅਤਾਂ

ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News