ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ
Saturday, Jun 21, 2025 - 05:13 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਵੱਡੇ ਫ਼ੈਸਲਾ ਲਏ ਗਏ ਹਨ। ਮੀਟਿੰਗ ਵਿਚ ਲਏ ਗਏ ਫੈਸਲਿਆਂ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ ਇਕ ਸਾਲ ਸੀ, ਜਿਸਨੂੰ ਵਧਾ ਕੇ ਹੁਣ ਤਿੰਨ ਤੋਂ ਪੰਜ ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਇਮਾਰਤਾਂ ਅਤੇ ਵਪਾਰਕ ਸੰਸਥਾਵਾਂ ਨੂੰ ਵਾਰ-ਵਾਰ ਸਰਟੀਫਿਕੇਟ ਨਵਾਂ ਕਰਵਾਉਣ ਦੀ ਔਖ ਨਹੀਂ ਰਹੇਗੀ। ਬੁਲਾਰੇ ਨੇ ਦੱਸਿਆ ਕਿ ਫਾਇਰ ਸੁਰੱਖਿਆ ਸਰਟੀਫਿਕੇਟ ਪਹਿਲਾਂ ਇਕ ਸਾਲ ਲਈ ਜਾਰੀ ਕੀਤਾ ਜਾਂਦਾ ਸੀ, ਹੁਣ ਇਹ ਸਰਟੀਫਿਕੇਟ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਵੈਧ ਹੋਵੇਗਾ। ਇਸ ਨਾਲ ਉਦਯੋਗ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ
ਇਸ ਤੋਂ ਇਲਾਵਾ ਪੰਜਾਬ ਕਿਰਤ ਭਲਾਈ ਐਕਟ 1965 ਵਿਚ ਬਦਲਾਅ ਕੀਤੇ ਗਏ ਹਨ। ਕਰਮਚਾਰੀ ਦਾ ਯੋਗਦਾਨ ਪੰਜ ਰੁਪਏ ਤੋਂ ਵਧਾ ਕੇ ਦਸ ਰੁਪਏ ਕਰ ਦਿੱਤਾ ਗਿਆ ਹੈ। ਮਾਲਕ (Employer) ਦਾ ਯੋਗਦਾਨ ਵੀਹ ਤੋਂ ਵਧਾ ਕੇ ਚਾਲੀ ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੀ. ਆਰ. ਟੀ. ਪੀ. ਡੀ. ਐਕਟ ਵਿਚ ਬਦਲਾਅ ਕੀਤੇ ਗਏ ਹਨ। ਪਹਿਲਾਂ ਮੁੱਖ ਮੰਤਰੀ ਸਾਰੇ ਗਮਾਡਾ, ਸ਼ਹਿਰੀ ਵਿਕਾਸ ਅਥਾਰਟੀ ਆਦਿ ਦੇ ਚੇਅਰਮੈਨ ਹੁੰਦੇ ਸਨ ਪਰ ਹੁਣ ਇਸ ਨੂੰ ਬਦਲ ਕੇ ਚੇਅਰਮੈਨ ਦੀ ਸ਼ਕਤੀ ਮੁੱਖ ਸਕੱਤਰ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਪ੍ਰਤਾਪ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਫ਼ੈਸਲੇ ਦਾ ਸਵਾਗਤ ਕਰਦਿਆਂ ਬੋਲੇ ''AAP ਦੀ ਡਰਾਮੇਬਾਜ਼ੀ ਫ਼ੇਲ੍ਹ...''
