ਪੰਜਾਬ ਦੇ ਸ਼ਹਿਰਾਂ ’ਚ ਵਸਣ ਵਾਲੇ ਲੋਕਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ

Friday, Aug 25, 2023 - 06:29 PM (IST)

ਪੰਜਾਬ ਦੇ ਸ਼ਹਿਰਾਂ ’ਚ ਵਸਣ ਵਾਲੇ ਲੋਕਾਂ ਲਈ  ਮੁੱਖ ਮੰਤਰੀ ਦਾ ਵੱਡਾ ਐਲਾਨ

ਚੰਡੀਗੜ੍ਹ (ਬਿਊਰੋ) : ਸੂਬੇ ਦੇ ਬੁਨਿਆਦੀ ਢਾਂਚੇ ’ਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਅਧੀਨ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ’ਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ। ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ’ਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ’ਚ ਲਿਆਂਦਾ ਜਾਵੇ।

PunjabKesari

ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਅਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ’ਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ’ਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ।

ਇਹ ਵੀ ਪੜ੍ਹੋ : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ DC ਨੇ ਜਾਰੀ ਕੀਤੇ ਹੁਕਮ 

ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ। ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਸਕੂਲ ਲੈਕਚਰਾਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News