ਮੂਸੇਵਾਲਾ ਕਤਲ ਕਾਂਡ ’ਚ ਸਚਿਨ ਥਾਪਨ ਦਾ ਸਨਸਨੀਖੇਜ਼ ਖੁਲਾਸਾ, ਲਾਰੈਂਸ ਨੇ ਵੱਡਾ ਕਾਂਡ ਹੋਣ ਦੀ ਆਖੀ ਸੀ ਗੱਲ

Saturday, Aug 05, 2023 - 06:33 PM (IST)

ਚੰਡੀਗੜ੍ਹ : ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਵਿਦੇਸ਼ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਲਗਾਤਾਰ ਵੱਡੇ ਖੁਲਾਸੇ ਕਰ ਰਿਹਾ ਹੈ। ਸਚਿਨ ਥਾਪਨ ਨੇ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਾਨੂੰ ਫੋਨ ਕਰਕੇ ਕਿਹਾ ਸੀ ਕਿ ਇੱਥੇ ਕੁੱਝ ਵੱਡਾ ਕਾਂਡ ਹੋਣ ਵਾਲਾ ਹੈ। ਇਸੇ ਕਰਕੇ ਤੁਸੀਂ ਯਾਨੀ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ (ਲਾਰੈਂਸ ਦਾ ਭਰਾ) ਵਿਦੇਸ਼ ਫਰਾਰ ਹੋ ਜਾਓ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦਾ ਭਤੀਜਾ ਸਚਿਨ ਨੇ ਹੁਣ ਲਗਾਤਾਰ ਭੇਦ ਖੋਲ ਰਿਹਾ ਹੈ। ਸਚਿਨ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ 'ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ ਅਨਮੋਲ ਨੂੰ ਸ਼ਾਮਲ ਕੀਤਾ ਸੀ। ਇਸੇ ਕਰਕੇ ਅਨਮੋਲ ਅਤੇ ਸਚਿਨ ਨੂੰ ਪੁਲਸ ਤੋਂ ਬਚਾਉਣ ਲਈ ਪਹਿਲਾਂ ਹੀ ਵਿਦੇਸ਼ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਲਈ ਵੱਡੀ ਸਕੀਮ ਲੈ ਕੇ ਆ ਰਹੀ ਪੰਜਾਬ ਸਰਕਾਰ, ਸੁਤੰਤਰਤਾ ਦਿਵਸ ’ਤੇ ਹੋ ਸਕਦੀ ਹੈ ਲਾਂਚ

ਗੈਂਗਸਟਰ ਸਚਿਨ ਮੁਤਾਬਕ ਲਾਰੈਂਸ ਨੇ ਉਸ ਨੂੰ ਫੋਨ ਕਰਕੇ ਅਨਮੋਲ ਅਤੇ ਗੋਲਡੀ ਦੇ ਸੰਪਰਕ ਵਿਚ ਰਹਿਣ ਲਈ ਕਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਵਿਦੇਸ਼ ਜਾਣ ਦਾ ਹੁਕਮ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਇੱਥੇ ਵੱਡਾ ਕਾਂਡ ਹੋਣ ਵਾਲਾ ਹੈ। ਇਹ ਹੁਕਮ ਮਿਲਣ ਤੋਂ ਬਾਅਦ ਉਸ ਦਾ ਫਰਜ਼ੀ ਪਾਸਪੋਰਟ ਬਣਾ ਕੇ ਉਸ ਨੂੰ ਦੁਬਈ ਭੇਜ ਦਿੱਤਾ ਗਿਆ। ਜਿੱਥੇ ਉਹ ਗੈਂਗਸਟਰ ਵਿਕਰਮ ਬਰਾੜ ਦੇ ਸੰਪਰਕ ਵਿਚ ਆਇਆ। ਸਚਿਨ ਵਿਕਰਮ ਬਰਾੜ ਤੋਂ ਕਰੀਬ ਦੋ ਹਫ਼ਤਾ ਰੁਕਿਆ ਅਤੇ ਫਿਰ ਅੱਗੇ ਅਜ਼ਰਬਾਈਜਾਨ ਚਲਾ ਗਿਆ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ, ਜਦਕਿ ਸਚਿਨ ਥਾਪਨ 21 ਅਪ੍ਰੈਲ 2022 ਨੂੰ ਹੀ ਵਿਦੇਸ਼ ਫਰਾਰ ਹੋ ਗਿਆ ਸੀ। ਸਚਿਨ ਥਾਪਨ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਆਪਣਾ ਪਾਸਪੋਰਟ ਬਣਾਇਆ ਸੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਜਾ ਰਹੀ ਹੈ ਪੰਜਾਬ ਪੁਲਸ

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਚਿਨ ਤੋਂ ਹਾਲੇ ਤਕ ਦੀ ਪੁੱਛਗਿੱਛ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਹ ਗੈਂਗਸਟਰ ਵਿਕਰਮ ਬਰਾੜ ਦੇ ਨਾਲ ਰਹਿ ਰਿਹਾ ਸੀ। ਵਿਕਰਮ ਬਰਾੜ ਨੂੰ ਦਿੱਲੀ ਪੁਲਿਸ ਪਿਛਲੇ ਹਫਤੇ ਹੀ ਯੂਏਈ ਤੋਂ ਲਿਆਈ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਇਹ ਯਤਨ ਕੀਤਾ ਜਾਵੇਗਾ ਕਿ ਦੋਵਾਂ ਮੁਲਜ਼ਮਾਂ ਨੂੰ ਇਕੱਠਿਆਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਜਾਵੇ।ਦੋਵਾਂ ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ। 

ਇਹ ਵੀ ਪੜ੍ਹੋ : ਸਰਕਾਰੀ ਅਫ਼ਸਰਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News