ਪੁਲਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੋਲ ਰੱਖਣਾ ਵੱਡਾ ਨਿਰਾਦਰ : ਐਡਵੋਕੇਟ ਧਾਮੀ

Friday, Aug 23, 2024 - 10:40 AM (IST)

ਅੰਮ੍ਰਿਤਸਰ/ਜੈਤੋ (ਦੀਪਕ/ਸਰਬਜੀਤ/ਪਰਾਸ਼ਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਭ ਤੋਂ ਉੱਪਰ ਹੈ ਅਤੇ ਪੁਲਸ ਵੱਲੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਹ ਮਾਮਲਾ ਬੀਤੇ ਦਿਨੀਂ ਬਰਤਾਨੀਆ ਦੀ ਸਿੱਖ ਸੰਸਥਾ ਭਾਈ ਘਨ੍ਹੱਈਆ ਹਿਊਮੈਨੀਟੇਰੀਅਨ ਏਡ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਪੈਰਵਾਈ ਕਰਨ ਲਈ ਆਦੇਸ਼ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਦੀ ਰੋਸ਼ਨੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਪੱਤਰ ਵੀ ਲਿਖੇ ਗਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਭਾਈ ਘਨ੍ਹੱਈਆ ਹਿਊਮੈਨੀਟੇਰੀਅਨ ਏਡ ਵੱਲੋਂ ਇਹ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਦਸੰਬਰ 2023 ਵਿਚ ਕਤਰ ਦੀ ਦੋਹਾ ਪੁਲਸ ਵੱਲੋਂ ਇਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ ਪਰ ਉਸ ਪਾਸੋਂ ਪ੍ਰਾਪਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਉੱਥੋਂ ਦੇ ਪੁਲਸ ਪ੍ਰਸ਼ਾਸਨ ਨੇ ਥਾਣੇ ਵਿਚ ਹੀ ਰੱਖਿਆ ਹੋਇਆ ਹੈ, ਜੋ ਕਿ ਗੁਰੂ ਸਾਹਿਬ ਦਾ ਵੱਡਾ ਨਿਰਾਦਰ ਹੈ।

ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਉਨ੍ਹਾਂ ਕਿਹਾ ਕਿ ਦੋਹਾ ਵਿਖੇ ਗ੍ਰਿਫ਼ਤਾਰ ਕੀਤਾ ਗਿਆ ਸਿੱਖ ਬਿਰਕਤ ਅਲ-ਅਵਾਮੇਰ ਵਿਖੇ ਆਪਣੀ ਜਾਇਦਾਦ ਵਿਚ ਸਥਾਪਿਤ ਕੀਤੇ ਗੁਰਦੁਆਰਾ ਸਾਹਿਬ ’ਚ ਪ੍ਰਾਈਵੇਟ (ਨਿੱਜੀ) ਤੌਰ ’ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਕਰ ਕੇ ਰੋਜ਼ਾਨਾ ਮਰਿਆਦਾ ਅਨੁਸਾਰ ਲੋਕਲ ਸਿੱਖਾਂ ਨਾਲ ਸੰਗਤ ਕਰਦਾ ਸੀ ਪਰ ਕਤਰ ਸਰਕਾਰ ਦੀਆਂ ਗ਼ੈਰ-ਇਸਲਾਮੀ ਧਰਮਾਂ ’ਤੇ ਸਖ਼ਤ ਪਾਬੰਦੀਆਂ ਕਾਰਨ ਉਸ ਨੂੰ ਅਜਿਹਾ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ

ਇਸੇ ਦੌਰਾਨ ਉਸ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਪ੍ਰਾਪਤ ਕੀਤੇ ਗਏ ਸਨ ਅਤੇ ਦੋਹਾ ਦੇ ਅਲ ਵਕਾਰਾ ਪੁਲਸ ਥਾਣੇ ਵਿਖੇ ਰੱਖ ਦਿੱਤੇ ਗਏ ਸਨ, ਜੋ ਕਿ ਹੁਣ ਤੱਕ ਉੱਥੇ ਹੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਭਾਰਤ ਦੇ ਵਿਦੇਸ਼ ਮੰਤਰੀ  ਐੱਸ. ਜੈਸ਼ੰਕਰ ਅਤੇ ਦੋਹਾ ਕਤਰ ਵਿਖੇ ਭਾਰਤ ਦੇ ਅੰਬੈਸਡਰ ਵਿਪੁਲ ਨੂੰ ਪੱਤਰ ਲਿਖ ਕਿ ਮੰਗ ਕੀਤੀ ਗਈ ਹੈ ਕਿ ਉਹ ਦੋਹਾ ਦੇ ਅਲ ਵਕਾਰਾ ਪੁਲਸ ਥਾਣੇ ਵਿੱਚੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਦਬ ਅਤੇ ਸਿੱਖ ਮਰਿਆਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੁਭਾਇਮਾਨ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News