ਜਲੰਧਰ ''ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
Sunday, May 25, 2025 - 03:21 PM (IST)

ਜਲੰਧਰ (ਸੁਧੀਰ, ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਵੱਲੋਂ ਦੋ ਦੋਸ਼ੀਆਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ੍ਹ ਬਰਾਮਦਗੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਸੀ ਕਿ ਸੀ. ਆਈ. ਏ. ਦੀ ਇਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਨੇੜੇ ਤੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀ ਦੀ ਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਂਕ ਸਿਮਰਨ ਐਨਕਲੇਵ ਵਜੋਂ ਹੋਈ ਸੀ। ਉਸ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦੀ ਬਰਾਮਦ ਕੀਤੀ ਗਈ ਸੀ। ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 122 ਮਿਤੀ 20 ਮਈ 2025 ਧਾਰਾ 21ਸੀ, 27ਏ, ਅਤੇ 61-85 ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਪੁਲਸ ਸਟੇਸ਼ਨ ਡਿਵੀਜ਼ਨ ਨੰਬਰ 8 ਜਲੰਧਰ ਵਿਖੇ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਵਪਾਰੀਆਂ ਲਈ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਪੁਲਸ ਰਿਮਾਂਡ ਦੌਰਾਨ ਲਗਾਤਾਰ ਪੁੱਛਗਿੱਛ ਤੋਂ ਬਾਅਦ ਸ਼ਿਵਮ ਤੋਂ 7 ਕਿਲੋ ਹੈਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ। ਉਸ ਨੇ ਇਕ ਸਾਥੀ ਦੀ ਸ਼ਮੂਲੀਅਤ ਦਾ ਵੀ ਖ਼ੁਲਾਸਾ ਕੀਤਾ, ਜਿਸ ਨਾਲ ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। 22 ਮਈ 2025 ਨੂੰ ਬਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਲਸ ਨੇ ਉਸਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, ਅਤੇ 3 ਮੈਗਜੀਨ ਬਰਾਮਦ ਕੀਤੇ। ਪੁਲਿਸ ਨੇ ਪੁਸ਼ਟੀ ਕੀਤੀ ਕਿ ਸ਼ਿਵਮ ਸੋਢੀ ਵਿਰੁੱਧ ਪਹਿਲਾਂ ਤਿੰਨ ਮੁਕੱਦਮੇ ਹਨ, ਜਦੋਂ ਕਿ ਬਰਿੰਦਰ ਸਿੰਘ ਵਿਰੁੱਧ ਚਾਰ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ: ਜਲੰਧਰ: ਦੋਸਤਾਂ ਨੂੰ ਮਿਲਣ ਗਏ ਨੌਜਵਾਨ ਦੀ ਲਾਸ਼ ਖ਼ੂਨ ਨਾਲ ਲਥਪਥ ਮਿਲੀ, ਪਰਿਵਾਰ ਨੇ ਲਾਏ ਕਤਲ ਦੇ ਦੋਸ਼
ਪੁਲਸ ਕਮਿਸ਼ਨਰ ਜਲੰਧਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜ਼ੀਰੋ-ਟੌਲਰੈਂਸ ਰੁਖ਼ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਹੌਣ ਵਾਲੇ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ। ਦੋਸ਼ੀਆਂ ਦੇ ਅਗਲੇ ਪਿਛਲੇ ਅਤੇ ਹਵਾਲਾ ਸਬੰਧਾ ਬਾਰੇ ਤਫ਼ਤੀਸ਼ ਜਾਰੀ ਹੈ, ਇਨ੍ਹਾਂ ਨਾਲ ਜੋ ਹੋਰ ਵਿਅਕਤੀ ਜੁੜੇ ਹੋਏ ਹਨ, ਉਨ੍ਹਾਂ ਨੂੰ ਬਖ਼ਸ਼ਿਆਂ ਨਹੀ ਜਾਵੇਗਾ। ਇਹ ਕਾਰਵਾਈ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਵਿੱਚ ਇਕ ਹੋਰ ਮੀਲ ਪੱਥਰ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ACP ਤੇ SHO ’ਤੇ ਵੀ ਡਿੱਗ ਸਕਦੀ ਹੈ ਗਾਜ, MLA ਰਮਨ ਅਰੋੜਾ ਨਾਲ ਮਿਲ ਕਮਾਏ ਕਰੋੜਾਂ ਰੁਪਏ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e