ਜਲੰਧਰ ''ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ 3 ਮੁਲਜ਼ਮ ਗ੍ਰਿਫ਼ਤਾਰ
Monday, Jun 30, 2025 - 05:24 PM (IST)

ਜਲੰਧਰ (ਵਰੁਣ, ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਵੱਡੇ ਡਰੱਗ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੁੱਲ੍ਹ 13.1 ਕਿਲੋ ਹੈਰੋਇਨ, 5 ਗੈਰ-ਕਾਨੂੰਨੀ .32 ਬੋਰ ਪਿਸਤੌਲ, 12 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਵਾਹਨ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਇਸ ਕਾਰਵਾਈ ਦੇ ਵੇਰਵਾ ਸਾਂਝਾ ਕਰਦੇ ਸੀ. ਪੀ. ਜਲੰਧਰ ਨੇ ਦੱਸਿਆ ਕਿ 25 ਮਈ 2025 ਨੂੰ ਹੋਈ ਇਕ ਪ੍ਰੈੱਸ ਬ੍ਰੀਫਿੰਗ ਦੌਰਾਨ ਉਨ੍ਹਾਂ ਨੇ ਦੋ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਖੁਲਾਸਾ ਕੀਤਾ ਸੀ। ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ ਵਾਸੀ ਸਿਮਰਨ ਐਨਕਲੇਵ ਨੇੜੇ ਲੰਮਾ ਪਿੰਡ ਚੌਕ, ਨੂੰ 20 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ ਜਲੰਧਰ ਨੂੰ 22 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲਸ ਨੇ ਕੁੱਲ੍ਹ 13 ਕਿਲੋ ਹੈਰੋਇਨ, 3 ਲਗਜ਼ਰੀ ਕਾਰਾਂ, 2 ਗੈਰ-ਕਾਨੂੰਨੀ ਪਿਸਤੌਲ (32 ਬੋਰ), 6 ਜ਼ਿੰਦਾ ਕਾਰਟੂਨ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਐੱਫ਼. ਆਈ. ਆਰ. ਨੰਬਰ 122 ਮਿਤੀ 20 ਮਈ ਨੂੰ 21-ਸੀ, 27-ਏ, 61, 85 ਧਾਰਾ ਐੱਨ. ਡੀ. ਪੀ. ਐੱਸ. ਐਕਟ ਅਤੇ 25(1) ਬੀ ਅਸਲਾ ਐਕਟ ਦੇ ਤਹਿਤ ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿਖੇ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ ਦਿਨਾਂ ਦਾ ਹਾਲ
ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਇਕ ਤੀਜੇ ਸਾਥੀ ਦੀ ਸ਼ਮੂਲੀਅਤ ਸਾਹਮਣੇ ਆਈ, ਜਿਸ ਕਾਰਨ ਸੁਖਜੀਤ ਸਿੰਘ ਉਰਫ਼ ਸੁੱਖਾ ਪੁੱਤਰ ਲਖਵੀਰ ਸਿੰਘ ਵਾਸੀ ਬਿਸ਼ੰਬਰਪੁਰਾ ਥਾਣਾ ਚਾਟੀਵਿੰਡ, ਅੰਮ੍ਰਿਤਸਰ ਨੂੰ 23 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ 'ਤੇ ਪੁਲਸ ਨੇ 100 ਗ੍ਰਾਮ ਹੈਰੋਇਨ, 3 ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਸੁਖਜੀਤ ਸਿੰਘ ਉਰਫ਼ ਸੁੱਖਾ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ।
ਮੁਲਜ਼ਮਾਂ ਦੇ ਵਿਆਪਕ ਨੈੱਟਵਰਕ ਅਤੇ ਵਿੱਤੀ ਸਬੰਧਾਂ ਦੀ ਜਾਂਚ ਜਾਰੀ ਹੈ। ਜਲੰਧਰ ਪੁਲਸ ਨੇ ਭਰੋਸਾ ਦਿੱਤਾ ਹੈ ਕਿ ਇਸ ਰੈਕੇਟ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਇਹ ਸਫ਼ਲ ਕਾਰਵਾਈ ਕਮਿਸ਼ਨਰੇਟ ਪੁਲਸ ਜਲੰਧਰ ਦੀ ਖੇਤਰ ਵਿੱਚ ਨਸ਼ਿਆਂ ਅਤੇ ਅਪਰਾਧ ਵਿਰੁੱਧ ਅਣਥੱਕ ਮੁਹਿੰਮ ਵਿੱਚ ਇਕ ਹੋਰ ਮੀਲ ਪੱਥਰ ਹੈ।
ਇਹ ਵੀ ਪੜ੍ਹੋ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ ਪਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e