ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
Friday, May 23, 2025 - 03:08 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ 'ਚ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਦੋਂ ਪੁਲਸ ਪਾਰਟੀ ਨੇ ਮੁਲਜ਼ਮ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਗੱਡੀ ਰੋਕਣ ਦੀ ਬਜਾਏ ਪੁਲਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਮੁਲਜ਼ਮ ਦਾ ਪਿੱਛਾ ਕਰਦੇ ਹੋਏ ਉਸ 'ਤੇ ਜਵਾਬੀ ਫਾਇਰਿੰਗ ਕੀਤੀ , ਜਿਸ ਕਾਰਨ ਬਦਮਾਸ਼ ਦੇ ਪੈਰ 'ਚ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ
ਇਸ ਦੌਰਾਨ ਮੁਕਾਬਲੇ ਵਾਲੀ ਥਾਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪਹੁੰਚੇ ਹਨ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਮੁਲਜ਼ਮ ਖ਼ਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8