ਅੰਮ੍ਰਿਤਸਰ 'ਚ ਵੱਡਾ Encounter, ਪੁਲਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ
Thursday, Jul 24, 2025 - 04:26 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਕੰਪਨੀ ਬਾਗ ਨੇੜੇ ਪੁਲਸ ਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਪੁਲਸ ਵੱਲੋਂ ਇਕ ਗੈਂਗ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਚੱਲ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਵੱਡੀ ਖ਼ਬਰ
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੈਂਗ ਇਕ ਵਪਾਰੀ ਤੋਂ ਫਿਰੌਤੀ ਵਸੂਲ ਕਰਨ ਲਈ ਉਸ ਦੀ ਬਿਲਡਿੰਗ 'ਤੇ ਗੋਲੀਆਂ ਚਲਾ ਕੇ ਅਤੇ ਵੀਡੀਓ ਬਣਾ ਕੇ ਧਮਕੀਆਂ ਦੇ ਰਿਹਾ ਸੀ। ਜਿਸ ਤੋਂ ਬਾਅਦ ਪੁਲਸ ਨੇ 21 ਜੁਲਾਈ ਨੂੰ ਥਾਣਾ ਸਦਰ 'ਚ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਦੱਸਿਆ ਅੱਜ ਜਦੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਸਵੇਰੇ ਕੰਪਨੀ ਬਾਗ ਨਜ਼ਦੀਕ ਪਹੁੰਚੀ ਤਾਂ 4 ਮੁਲਜ਼ਮਾਂ 'ਚੋਂ 2 ਮੁਲਜ਼ਮਾਂ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਸਿਮਰਤਪਾਲ ਨੇ ਪੁਲਸ ਦੀ ਗੱਡੀ ਤੋਂ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਏਐਸਆਈ ਬਲਵਿੰਦਰ ਸਿੰਘ ਨੇ ਸੈਲਫ-ਡਿਫੈਂਸ ‘ਚ ਗੋਲੀ ਚਲਾਈ, ਜਿਸ ‘ਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਇਹ ਗੈਂਗ ਵਿਦੇਸ਼ ਵਿੱਚ ਬੈਠੇ ਸੁਖਦੇਵ ਸਿੰਘ ਨਾਂ ਦੇ ਵਿਅਕਤੀ ਨਾਲ ਸੰਬੰਧਤ ਸੀ, ਜੋ ਕਿ ਸਪੇਨ ਜਾਂ ਯੂਰਪ ਵਿੱਚ ਵੱਸਦਾ ਹੈ। ਉਹ ਈ-ਕਾਲਾਂ ਰਾਹੀਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਗੈਂਗਸਟਰ ਡੂਨੀ ਬਲ ਦਾ ਨਾਮ ਵਰਤ ਕੇ ਹੋਰ ਵਪਾਰੀਆਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਵਿਦੇਸ਼ 'ਚ ਵੱਸਦੇ ਸੁਖਦੇਵ ਸਿੰਘ ਖਿਲਾਫ਼ ਵੀ ਕਾਰਵਾਈ ਜਾਰੀ ਹੈ। ਗੈਂਗ ਦੇ ਖਿਲਾਫ ਸਖ਼ਤ ਧਾਰਾਵਾਂ ਹੇਠ ਕਾਰਵਾਈ ਹੋ ਰਹੀ ਹੈ ਅਤੇ ਹੋਰ ਹਥਿਆਰਾਂ ਦੀ ਵੀ ਰਿਕਵਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8