ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

Tuesday, Jun 23, 2026 - 03:10 PM (IST)

ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਖਲਚੀਆਂ ਨੇੜੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਸ ਨੇ ਕਾਰਵਾਈ ਕਰਦਿਆਂ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ਾਂ ਕੋਲੋਂ ਦੋ ਪਿਸਤੌਲ ਤੇ ਇਕ ਕਾਰ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 1,35,00,00,000 ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਸ਼ੱਕੀ ਅਪਰਾਧੀਆਂ ਦੀਆਂ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਜਿਸ ਦੇ ਆਧਾਰ 'ਤੇ ਪੁਲਸ ਨੇ ਇਲਾਕੇ 'ਚ ਨਾਕਾਬੰਦੀ ਕਰਦਿਆਂ ਸ਼ੱਕੀ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਸ ਨੂੰ ਦੇਖ ਗੱਡੀ 'ਚ ਸਵਾਰ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਟੀਮ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ 'ਤੇ ਪੁਲਸ ਨੇ ਵੀ ਜਵਾਬੀ ਕਾਰਵਾਈ ਫਾਇਰ ਕੀਤੇ ਅਤੇ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। 

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਦਮਾਸ਼ ਕਈ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਰਹੇ ਹਨ। ਹਾਲਾਂਕਿ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਨਾਲ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News