ਚੰਡੀਗੜ੍ਹ ''ਚ ਤੜਕਸਾਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
Wednesday, Jan 21, 2026 - 10:42 AM (IST)
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਇੱਥੇ ਸੈਕਟਰ-32 'ਚ ਮੌਜੂਦ ਫਾਰਮੇਸੀ ਦੀ ਦੁਕਾਨ 'ਤੇ ਹੋਈ ਫਾਇਰਿੰਗ ਮਾਮਲੇ 'ਚ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕੀਤੀ। ਪੁਲਸ ਵਲੋਂ ਸੈਕਟਰ-39 ਜੀਰੀ ਮੰਡੀ ਚੌਂਕ ਨੇੜੇ ਉਕਤ ਮਾਮਲੇ ਦੇ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ। ਪੁਲਸ ਵਲੋਂ ਇਹ ਕਾਰਵਾਈ ਤੜਕਸਾਰ 6 ਵਜੇ ਕੀਤੀ ਗਈ।
ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਤੇ ਹਰਪਾਲ ਚੀਮਾ ਦਾ ਇਕ ਹੋਰ 'ਯੂ-ਟਰਨ', ਜਾਣੋ ਹੁਣ ਕੀ ਦਿੱਤਾ ਸਪੱਸ਼ਟੀਕਰਨ
ਇਸ ਦੌਰਾਨ 2 ਸ਼ੂਟਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਪਛਾਣ ਰਾਹੁਲ ਅਤੇ ਰੌਕੀ ਦੇ ਰੂਪ 'ਚ ਹੋਈ ਹੈ। ਦੋਹਾਂ ਨੂੰ ਇਲਾਜ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਉੱਥੇ ਹੀ ਪੁਲਸ ਨੇ ਟੈਕਸੀ ਡਰਾਈਵਰ ਪ੍ਰੀਤ ਨੂੰ ਹਿਰਾਸਤ 'ਚ ਲੈ ਲਿਆ ਹੈ।
ਜਾਣਕਾਰੀ ਮੁਤਾਬਕ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਸ਼ੀਆਂ ਨੂੰ ਗੱਡੀ ਰੋਕਣ ਦਾ ਇਸ਼ਾਰਾ ਕੀਤਾ ਪਰ ਇਸ ਦੌਰਾਨ ਉਹ ਨਹੀਂ ਰੁਕੇ ਅਤੇ ਪੁਲਸ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਸ਼ੂਟਰ ਜ਼ਖਮੀ ਹੋ ਗਏ। ਪੁਲਸ ਨੇ ਮੌਕੇ 'ਤੇ ਹੀ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
