ਜਲੰਧਰ ''ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
Sunday, Mar 22, 2026 - 06:49 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਫੋਲੜੀਵਾਲ ਇਲਾਕੇ 'ਚ ਪੁਲਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਅਤੇ ਸੋਨੂੰ ਖੱਤਰੀ ਗੈਂਗ ਦੇ ਇਕ ਸਰਗਰਮ ਮੈਂਬਰ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਠਭੇੜ ਦੌਰਾਨ ਪੁਲਸ ਨੇ ਕੁਲਵੰਤ ਸਿੰਘ ਗੋਪਾ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋਕਿ ਨਵਾਂਸ਼ਹਿਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ

ਮਿਲੀ ਜਾਣਕਾਰੀ ਮੁਤਾਬਕ ਪੁਲਸ ਅਤੇ ਮੁਲਜ਼ਮ ਵਿਚਾਲੇ ਲਗਭਗ 10 ਤੋਂ 12 ਗੋਲ਼ੀਆਂ ਚੱਲੀਆਂ। ਇਸ ਗੋਲ਼ੀਬਾਰੀ ਦੌਰਾਨ ਕੁਲਵੰਤ ਸਿੰਘ ਗੋਪਾ ਦੀ ਲੱਤ ਵਿੱਚ ਗੋਲ਼ੀ ਲੱਗੀ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਦਬੋਚ ਲਿਆ। ਪੁਲਸ ਨੇ ਮੌਕੇ ਤੋਂ ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਰੋਪੜ 'ਚ ਵੱਡੀ ਵਾਰਦਾਤ! ਪਹਿਲਾਂ ਫੋਨ ਕਰਕੇ ਦੋਸਤ ਨੂੰ ਬੁਲਾਇਆ, ਫਿਰ ਇੱਟਾਂ ਮਾਰ-ਮਾਰ ਕਰ 'ਤਾ ਕਤਲ
ਪੁਰਾਣਾ ਅਪਰਾਧਿਕ ਰਿਕਾਰਡ
ਕੁਲਵੰਤ ਸਿੰਘ ਗੋਪਾ ਪੁਲਸ ਨੂੰ 17 ਜਨਵਰੀ ਨੂੰ ਫਗਵਾੜਾ ਦੀ 'ਸੁਧੀਰ ਸਵੀਟ ਸ਼ਾਪ' 'ਤੇ ਹੋਈ ਗੋਲ਼ੀਬਾਰੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਗੋਪਾ ਇਕ ਪੇਸ਼ੇਵਰ ਅਪਰਾਧੀ ਹੈ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ 'ਚ 18 ਅਪਰਾਧਿਕ ਮਾਮਲੇ ਦਰਜ ਹਨ। ਪੁਲਸ ਵੱਲੋਂ ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ ਦੋਸਤ ਨੂੰ ਮਿਲਣ ਗਈ ਸੀ ਕੁੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
