ਮੋਹਾਲੀ 'ਚ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਕਾਰ ਚੱਲੀਆਂ ਤਾਬੜਤੋੜ ਗੋਲ਼ੀਆਂ

Thursday, Jan 04, 2024 - 06:35 PM (IST)

ਮੋਹਾਲੀ 'ਚ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਕਾਰ ਚੱਲੀਆਂ ਤਾਬੜਤੋੜ ਗੋਲ਼ੀਆਂ

ਮੋਹਾਲੀ (ਵੈੱਬ ਡੈਸਕ)- ਮੋਹਾਲੀ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੇ ਬਲੌਂਗੀ ਵਿਖੇ ਗਊਸ਼ਾਲਾ ਨੇੜੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਸਾਰਾ ਆਪਰੇਸ਼ਨ ਮੋਹਾਲੀ ਅਤੇ ਬਟਾਲਾ ਪੁਲਸ ਦਾ ਸਾਂਝਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋਇਆ ਹੈ, ਜਿਸ ਦਾ ਨਾਂ ਸ਼ਰਨਜੀਤ ਸਿੰਘ ਉਰਫ਼ ਸੰਨੀ ਦੱਸਿਆ ਜਾ ਰਿਹਾ ਹੈ। 

PunjabKesari

ਮਿਲੀ ਜਾਣਕਾਰੀ ਮੁਤਾਬਕ ਬਟਾਲਾ ਪੁਲਸ ਦੋਹਾਂ ਦਾ ਪਿੱਛਾ ਕਰਦੀ ਹੋਈ ਖਰੜ ਪਹੁੰਚੀ ਸੀ। ਜਦੋਂ ਇਹ ਦੋਵੇਂ ਗੈਂਗਸਟਰ ਬਲੌਗੀ ਨੇੜੇ ਬਾਲ ਗੋਪਾਲ ਗਊਸ਼ਾਲਾ ਪੁੱਜੇ ਤਾਂ ਪੁਲਸ ਨੇ ਦੋਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਇਸੇ ਦੌਰਾਨ ਦੋਹਾਂ ਗੈਂਗਸਟਰਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਵਿਚ ਫਾਇਰਿੰਗ ਕੀਤੀ ਗਈ। ਦੋਵੇਂ ਗੈਂਗਸਟਰ ਮੋਟਰਸਾਈਕਲ 'ਤੇ ਜਾ ਰਹੇ ਸਨ। ਇਹ ਦੋਵੇਂ ਅੱਤਵਾਦੀ ਰਿੰਦਾ ਦੇ ਖ਼ਾਸ ਸਾਥੀ ਦੱਸੇ ਜਾ ਰਹੇ ਹਨ। ਉਥੇ ਹੀ ਗਊਸ਼ਾਲਾ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਫੋਰੈਂਸਿਕ ਟੀਮ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਹੈ। ਗੰਭਰੀ ਹਾਲਤ ਵਿਚ ਜ਼ਖ਼ਮੀ ਹੋਏ ਗੈਂਗਸਟਰ ਸੰਨੀ ਨੂੰ ਮੋਹਾਲੀ ਵਿਖੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਇਹ ਵੀ ਪੜ੍ਹੋ :  ਖੰਨਾ ਵਿਖੇ ਸ਼ਰਾਬ ਨਾਲ ਰੱਜੇ ASI ਨੇ ਕੀਤਾ ਹੰਗਾਮਾ, SHO ਨੂੰ ਕੱਢੀਆਂ ਗਾਲ੍ਹਾਂ, ਵੀਡੀਓ ਹੋਈ ਵਾਇਰਲ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News