ਪਟਿਆਲਾ ''ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
Sunday, Jun 08, 2025 - 01:39 PM (IST)

ਪਟਿਆਲਾ (ਮਨਦੀਪ ਜੋਸਨ)- ਪਟਿਆਲਾ ਵਿਚ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਟਿਆਲਾ ਪੁਲਸ ਦੇ ਸੀ. ਆਈ. ਏ. ਸਟਾਫ਼ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ’ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇਕ ਖ਼ਤਰਨਾਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦੇ ਐੱਸ. ਐੱਸ. ਪੀ. ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਸ ਵੱਲੋਂ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ 'ਤੇ ਡੀ. ਆਈ. ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖ਼ੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ਼ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਨੇੜੇ ਰਾਜਪੁਰਾ ਕਾਲੋਨੀ ਪਟਿਆਲਾ, ਬਾਰੇ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਪਟਿਆਲਾ ਇਲਾਕੇ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ’ਚ ਹੈ। ਐੱਸ. ਐੱਸ. ਪੀ. ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ’ਚ ਐੱਸ. ਪੀ. ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀ. ਐੱਸ. ਪੀ. ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਇੰਚਾਰਜ ਸੀ. ਆਈ. ਏ. ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇਕ ਟੀਮ ਨੇ ਚੋਰੀ ਦੇ ਮੋਟਰਸਾਈਕਲ ’ਤੇ ਜਾ ਰਹੇ ਸੰਨੀ ਕੁਮਾਰ ਦਾ ਸਾਧੂ ਬੇਲਾ ਰੋਡ ’ਤੇ ਪਿੱਛਾ ਕੀਤਾ ਤਾਂ ਸੀ. ਆਈ. ਏ. ਸਟਾਫ਼ ਪੁਲਸ ਦੇ ਘੇਰੇ ’ਚ ਆਏ ਅਪਰਾਧੀ ਨੇ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਸ ਉੱਪਰ ਗੋਲ਼ੀਆਂ ਚਲਾਉਂਦਿਆਂ ਚਾਰ ਫਾਇਰ ਕੀਤੇ।
ਇਹ ਵੀ ਪੜ੍ਹੋ: ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਹੁਕਮ
ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਪਾਰਟੀ ਨੇ ਮਿਸਾਲੀ ਬਹਾਦਰੀ ਅਤੇ ਸੰਜਮ ਵਿਖਾਇਆ ਅਤੇ ਮੁਲਜ਼ਮ ਦੀ ਲੱਤ ’ਤੇ ਗੋਲ਼ੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਪਿਸਟਲ ਅਤੇ 3 ਕਾਰਤੂਸ ਬਰਾਮਦ ਕੀਤੇ ਗਏ ਹਨ।
ਐੱਸ. ਐੱਸ. ਪੀ. ਨੇ ਐੱਸ. ਪੀ. ਜਾਂਚ ਗੁਰਬੰਸ ਸਿੰਘ ਬੈਂਸ ਅਤੇ ਇੰਸਪੈਕਟਰ ਪ੍ਰਦੀਪ ਬਾਜਵਾ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਦੀ ਤੁਰੰਤ ਕੀਤੀ ਕਾਰਵਾਈ ਨਾਲ ਪਟਿਆਲਾ ’ਚ ਕੋਈ ਸਨਸਨੀਖ਼ੇਜ਼ ਵਾਰਦਾਤ ਵਾਪਰਨ ਤੋਂ ਟਲ ਗਈ। ਉਨ੍ਹਾਂ ਕਿਹਾ ਕਿ ਸੰਨੀ ਕੁਮਾਰ ਪਿਛਲੇ 2 ਸਾਲਾਂ ਤੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਗੈਂਗ ਨੇ ਪਿਛਲੇ ਸਮੇਂ ਰਾਜਪੁਰਾ ਇਲਾਕੇ ’ਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਇਹ ਵੀ ਪੜ੍ਹੋ: ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸੰਨੀ ਕੁਮਾਰ ਤਾਰੀ ਇਕ ਕੱਟੜ ਅਪਰਾਧੀ ਹੈ, ਜਿਸ ’ਤੇ ਐੱਨ. ਡੀ. ਪੀ. ਐੱਸ. ਐਕਟ ਸਮੇਤ ਹੋਰ ਕਈ ਮਾਮਲਿਆਂ ’ਚ 17 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਪਟਿਆਲਾ ਪੁਲਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।
ਇਹ ਵੀ ਪੜ੍ਹੋ: ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e