ਪੰਜਾਬ 'ਚ ਚੜ੍ਹਦੇ ਮਹੀਨੇ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
Monday, Dec 01, 2025 - 09:46 AM (IST)
ਗੁਰਦਾਸਪੁਰ (ਵਿਨੋਦ, ਹਰਜਿੰਦਰ ਸਿੰਘ ਗੋਰਾਇਆ) : ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਦਾਊਵਾਲ ਮੋਡ 'ਤੇ ਪੁਲਸ ਵਲੋਂ 2 ਬਦਮਾਸ਼ਾਂ ਦਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 2 ਬਦਮਾਸ਼ਾਂ ਅਤੇ ਪੁਲਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦੇ ਵੱਧਣਗੇ ਭਾਅ! ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ
ਉਕਤ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਸ ਦੀ ਜਵਾਬੀ ਫਾਇਰਿੰਗ ਦੌਰਾਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਬਦਮਾਸ਼ਾਂ ਦੀ ਪਛਾਣ ਨਵੀਨ ਅਤੇ ਕੁਸ਼ ਦੇ ਤੌਰ 'ਤੇ ਕੀਤੀ ਗਈ ਹੈ। ਉਨ੍ਹਾਂ ਕੋਲੋਂ 2 ਪਿਸਤੌਲਾਂ ਵੀ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ, ਇਨ੍ਹਾਂ 7 ਜ਼ਿਲ੍ਹਿਆਂ ਲਈ ਕੀਤੀ ਗਈ ਵੱਡੀ ਭਵਿੱਖਬਾਣੀ
ਮੌਕੇ 'ਤੇ ਪੁੱਜੇ ਐੱਸ. ਪੀ. ਯੁਵਰਾਜ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਫੜ੍ਹੇ ਗਏ ਬਦਮਾਸ਼ ਥਾਣਾ ਸਿਟੀ ਗੁਰਦਾਸਪੁਰ 'ਤੇ ਹੋਏ ਗ੍ਰਨੇਡ ਹਮਲੇ 'ਚ ਵੀ ਸ਼ਾਮਲ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
