ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ
Tuesday, Mar 25, 2025 - 02:39 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਪੁਲਸ ਵੱਲੋਂ ਸਨੈਚਰ ਦਾ ਐਨਕਾਊਂਟਕ ਕੀਤਾ ਗਿਆ ਹੈ। ਜਾਣਕਾਰੀ ਬੀਤੇ ਦਿਨੀਂ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਨੇ ਲੁੱਟ-ਖੋਹ ਨੂੰ ਅੰਜ਼ਾਮ ਦਿੱਤਾ ਗਿਆ ਸੀ। ਦਅਸਲ ਪੁਲਸ ਅੱਜ ਬਿਕਰਮ ਨਾਂ ਦੇ ਸਨੈਚਰ ਨੂੰ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ ਕਿ ਰਸਤੇ 'ਚ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਜਦੋਂ ਮੁਲਜ਼ਮ ਨੂੰ ਫੜਨ ਲੱਗੀ ਤਾਂ ਉਸ ਵੱਲੋਂ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ- Punjab: ਮਾਤਮ 'ਚ ਬਦਲੀਆਂ ਖੁਸ਼ੀਆਂ, ਕੱਲ੍ਹ ਭਰਾ ਅੱਜ ਭੈਣ ਦੀ ਮੌਤ
ਇਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਮੁਲਜ਼ਮਾਂ ਨੇ ਵੀ ਉਸ 'ਤੇ ਫਾਇਰਿੰਗ ਕੀਤੀ, ਜਿਸ 'ਚ ਮੁਲਜ਼ਮ ਬਿਕਰਮ ਦੇ ਪੈਰ 'ਚ ਗੋਲੀ ਲੱਗ ਗਈ। ਫਿਲਹਾਲ ਪੁਲਸ ਨੇ ਮੁਲਜ਼ਮ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ, ਪੁੱਛ-ਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8