ਪੰਜਾਬ ''ਚ ਵੱਡਾ ਐਨਕਾਊਂਟਰ, ਖੇਤਾਂ ਵਿਚ ਗੈਂਗਸਟਰ ਨਾਲ ਹੋਇਆ ਮੁਕਾਬਲਾ, ਦੇਖੋ ਮੌਕੇ ਦੀ ਵੀਡੀਓ
Tuesday, Jan 30, 2024 - 06:36 PM (IST)

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਘਰਿਆਲਾ ਵਿਖੇ ਮੰਗਲਵਾਰ ਸਵੇਰੇ ਪੁਲਸ ਅਤੇ ਗੈਂਗਸਟਰ ਦਰਮਿਆਨ ਮੁਕਾਬਲਾ ਹੋ ਗਿਆ। ਇਸ ਦੌਰਾਨ ਗੈਂਗਸਟਰ ਦੀ ਕਾਰ ਖੇਤਾਂ ਵਿਚ ਡਿੱਗ ਗਈ ਅਤੇ ਉਹ ਮੌਕੇ ਤੋਂ ਪੁਲਸ ਉੱਪਰ ਫਾਇਰਿੰਗ ਕਰਦਾ ਹੋਇਆ ਫਰਾਰ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਪੁਲਸ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਕ ਵਿਅਕਤੀ ਜਿਸ ਕੋਲ ਨਾਜਾਇਜ਼ ਹਥਿਆਰ ਅਤੇ ਨਸ਼ੀਲਾ ਪਦਾਰਥ ਮੌਜੂਦ ਹੈ ਅਤੇ ਇਹ ਪੁਲਸ ਨੂੰ ਲੁੜੀਂਦਾ ਹੈ। ਅੱਜ ਇਹ ਸਰਹੱਦੀ ਇਲਾਕੇ ਨਜ਼ਦੀਕ ਸਪਲਾਈ ਕਰਨ ਆਇਆ ਹੈ। ਇਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਟਰੈਪ ਲਗਾਉਂਦੇ ਹੋਏ ਚਿੱਟੇ ਰੰਗ ਦੀ ਸਵਿਫਟ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਬੰਬੀਹਾ ਗੈਂਗ ਵਲੋਂ ਲਾਰੈਂਸ ਗੈਂਗ ਦੇ ਸ਼ੂਟਰ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਪਿੱਛੋਂ ਫੇਸਬੁਕ ’ਤੇ ਪਾਈ ਪੋਸਟ
ਇਸ ਦੌਰਾਨ ਜਦੋਂ ਕਾਰ ਵਿਚ ਸਵਾਰ ਵਿਅਕਤੀ ਜੋ ਗੈਂਗਸਟਰ ਦੱਸਿਆ ਜਾ ਰਿਹਾ ਹੈ ਵੱਲੋਂ ਆਪਣੀ ਕਾਰ ਨੂੰ ਤੇਜ਼ ਰਫਤਾਰ ਨਾਲ ਭਜਾਉਣਾ ਸ਼ੁਰੂ ਕਰ ਦਿੱਤਾ ਤਾਂ ਉਸਦੀ ਕਾਰ ਧੁੰਦ ਹੋਣ ਕਾਰਮ ਪਿੰਡ ਕਰਿਆਲਾ ਦੇ ਨਜ਼ਦੀਕ ਰੇਲਵੇ ਫਾਟਕ ਕੋਲ ਖੇਤਾਂ ਵਿਚ ਜਾ ਡਿੱਗੀ। ਇਸ ਦੌਰਾਨ ਕਾਰ ਵਿਚੋਂ ਬਾਹਰ ਨਿਕਲਦੇ ਹੋਏ ਗੈਂਗਸਟਰ ਨੇ ਪੁਲਸ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ’ਤੇ ਪੁਲਸ ਨੇ ਜਵਾਬੀ ਫਾਇਰਿੰਗ ਕੀਤੀ ਪਰੰਤੂ ਮੁਲਜ਼ਮ ਧੁੰਦ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਸ ਤੋਂ ਇਲਾਵਾ ਤਰਨਤਾਰਨ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਮੌਕੇ ’ਤੇ ਪੁੱਜੇ ਅਤੇ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੁੱਤ ਕਹਿੰਦਾ ਮਾਂ ਹੁਣ ਮੈਂ ਸੈੱਟ ਹੋ ਗਿਆ ਵਧੀਆ ਜ਼ਿੰਦਗੀ ਜੀਵਾਂਗੇ, ਅਗਲੇ ਦਿਨ ਹੀ ਵਾਪਰ ਗਿਆ ਭਾਣਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8