ਪੰਜਾਬ ''ਚ ਵੱਡਾ ਐਨਕਾਊਂਟਰ, ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਗੋਲੀਆਂ (ਵੀਡੀਓ)
Sunday, Jul 14, 2024 - 07:07 PM (IST)
ਬਨੂੜ : ਇੱਥੇ ਬਨੂੜ ਨੇੜੇ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਨੂੜ ਸਨੇਟਾ ਨੇੜੇ ਐਨਕਾਊਂਟਰ ਦੌਰਾਨ ਦੀਪਕ ਅਤੇ ਰਮਨਦੀਪ ਸਿੰਘ ਨਾਂ ਦੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੁਕਾਬਲੇ ਜ਼ਿਮਨੀ ਚੋਣਾਂ ’ਚ ਬੁਰੀ ਤਰ੍ਹਾਂ ਪੱਛੜੀ BJP, ਰਹੀ ਦੂਜੇ ਸਥਾਨ 'ਤੇ
ਇਹ ਦੋਵੇਂ ਰਾਜਪੁਰਾ-ਪਟਿਆਲਾ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਇਕ ਸ਼ਰਾਬ ਦੇ ਠੇਕੇ 'ਤੇ ਬੀਤੀ ਦੇਰ ਰਾਤ ਗੋਲੀਬਾਰੀ ਦੀਆਂ 2 ਘਟਨਾਵਾਂ 'ਚ ਸ਼ਾਮਲ ਸਨ। ਜਦੋਂ ਉਹ ਮੋਹਾਲੀ ਤੋਂ ਆ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਿਆ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਦੋਹਾਂ ਗੈਂਗਸਟਰਾਂ ਨੇ ਪੰਜਾਬ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਪਾਰਟੀ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਇਕ ਗੈਂਗਸਟਰ ਦੇ ਪੈਰ 'ਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਏ. ਜੀ. ਟੀ. ਐੱਫ. ਨੇ ਪਟਿਆਲਾ ਪੁਲਸ ਨਾਲ ਮਿਲ ਕੇ ਇਸ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ : ਸਹੇਲੀ ਨਾਲ ਵਿਆਹ ਕਰਾਉਣ ਦੀ ਜ਼ਿੱਦ 'ਤੇ ਅੜੀ 13 ਸਾਲਾ ਕੁੜੀ, ਫਿਰ ਜੋ ਹੋਇਆ, ਸਭ ਦੇ ਉੱਡੇ ਹੋਸ਼
ਦੱਸਿਆ ਜਾ ਰਿਹਾ ਹੈ ਕਿ ਜਿਸ ਗੈਂਗਸਟਰ ਨੂੰ ਐਨਕਾਊਂਟਰ ਦੌਰਾਨ ਗੋਲੀ ਵੱਜੀ ਹੈ, ਉਸ ਨੇ ਟੋਲ ਪਲਾਜ਼ਾ 'ਤੇ ਫਾਇਰਿੰਗ ਕੀਤੀ ਸੀ। ਜਦੋਂ ਇਹ ਸੀ. ਸੀ. ਟੀ. ਵੀ. 'ਚ ਕੈਦ ਹੋ ਗਿਆ ਤਾਂ ਪੁਲਸ ਹਰਕਤ 'ਚ ਆਈ, ਜਿਸ ਤੋਂ ਬਾਅਦ ਸਾਂਝਾ ਆਪਰੇਸ਼ਨ ਚਲਾ ਕੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਸ ਵਲੋਂ ਇਸ ਮਾਮਲੇ ਨੂੰ ਲੈ ਕੇ ਥੋੜ੍ਹੀ ਦੇਰ ਬਾਅਦ ਹੀ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਫਿਲਹਾਲ ਘਟਨਾ ਵਾਲੀ ਥਾਂ 'ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8