ਪੰਜਾਬ 'ਚ ਵੱਡਾ ਐਨਕਾਊਂਟਰ, ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਵੱਜੀ ਗੋਲੀ
Sunday, Nov 17, 2024 - 01:08 PM (IST)
ਮੋਹਾਲੀ (ਵੈੱਬ ਡੈਸਕ, ਸੰਦੀਪ) : ਮੋਹਾਲੀ ਜ਼ਿਲ੍ਹੇ ਦੇ ਪਿੰਡ ਲੇਹਲੀ 'ਚ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਸ ਨੇ ਪੰਜਾਬ ਦੇ ਇਕ ਵੱਡੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਸਤਪ੍ਰੀਤ ਸਿੰਘ ਉਰਫ਼ ਸੱਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਉਕਤ ਲੁਟੇਰਾ ਗਿਰੋਹ ਦੇ ਸਰਗਨਾ ਨਾਲ ਪੁਲਸ ਦਾ ਮੁਕਾਬਲਾ ਹੋਇਆ। ਇਹ ਗਿਰੋਹ ਬੰਦੂਕ ਦੀ ਨੋਕ 'ਤੇ ਲੋਕਾਂ ਨੂੰ ਲੁੱਟਦਾ ਸੀ। ਖ਼ਾਸ ਕਰਕੇ ਦੇਰ ਰਾਤ ਹਾਈਵੇਅ 'ਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਇਹ ਵੀ ਪੜ੍ਹੋ : ਆਖ਼ਰ ਲੋਕਾਂ ਨੂੰ ਮਿਲ ਹੀ ਗਈ ਰਾਹਤ, ਹਵਾਵਾਂ ਨੇ ਕੀਤਾ ਕਮਾਲ
ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਜਦੋਂ ਲੁਟੇਰਾ ਗਿਰੋਹ ਨੂੰ ਫੜ੍ਹਨ ਗਈ ਤਾਂ ਗਿਰੋਹ ਦੇ ਮੈਂਬਰਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਅਤੇ ਮੁੱਖ ਸਰਗਨਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗ ਅੰਬਾਲਾ-ਡੇਰਾਬੱਸੀ ਹਾਈਵੇਅ 'ਤੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਪੰਜਾਬ ਅਤੇ ਹਰਿਆਣਾ 'ਚ ਕਈ ਆਮ ਹਥਿਆਰਬੰਦ ਚੋਰੀਆਂ 'ਚ ਸ਼ਾਮਲ ਸੀ, ਜਿਵੇਂ ਕਿ 3 ਨਵੰਬਰ ਅਤੇ 10 ਨਵੰਬਰ ਦੀਆਂ ਰਾਤਾਂ ਦੌਰਾਨ ਨਕਦੀ, ਮੋਬਾਇਲ ਅਤੇ ਸੋਨੇ ਦੇ ਗਹਿਣੇ ਲੁੱਟੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਧੁੰਦ ਦਾ Alert
ਉਕਤ ਗਿਰੋਹ ਕੋਲੋਂ .32 ਕੈਲੀਬਰ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਖ ਸਰਗਨਾ 'ਤੇ 2 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰੀ ਲਈ ਜਾਂਚ ਜਾਰੀ ਹੈ। ਡੀ. ਜੀ. ਪੀ. ਨੇ ਲਿਖਿਆ ਕਿ ਪੰਜਾਬ ਪੁਲਸ ਹਾਈਵੇਅ ਸੁਰੱਖਿਆ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਮਿਸ਼ਨ 'ਚ ਦ੍ਰਿੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8